ਨਵਾਂਸ਼ਹਿਰ (ਤ੍ਰਿਪਾਠੀ)- ਰਾਹੋਂ ਵਿਖੇ ਚਾਕੂ ਮਾਰ ਕੇ ਕਤਲ ਕੀਤੇ ਗਏ ਜਗਦੀਪ ਸਿੰਘ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਕਤਲ ਕਰਨ ਦਾ ਕਾਰਨ ਪ੍ਰੇਮ ਸੰਬੰਧ ਨਿਕਲੇ ਹਨ। ਇਥੇ ਦੱਸ ਦੇਈਏ ਕਿ ਇਸ ਮਾਮਲੇ ਵਿਚ ਜਗਦੀਪ ਸਿੰਘ ਦਾ ਭਰਾ ਜਗਤਾਰ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ ਸਾਹਮਣੇ...
ਡੀ. ਐੱਸ. ਪੀ. ਸਬ-ਡਿਵੀਜ਼ਨ ਨਵਾਂਸ਼ਹਿਰ ਦੇ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਡੀ. ਐੱਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਦੇ ਪਿਤਾ ਨਿਰਮਲ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਮੁਹੱਲਾ ਦੁੱਗਲਾ ਰਾਹੋਂ ਨੇ ਦੱਸਿਆ ਕਿ 13 ਮਾਰਚ ਨੂੰ ਸ਼ਾਮ 7.30 ਵਜੇ ਦੇ ਕਰੀਬ ਉਨ੍ਹਾਂ ਦਾ ਲੜਕਾ ਜਗਦੀਪ ਸਿੰਘ ਆਪਣੇ ਘਰੋਂ ਰਾਤ ਦਾ ਖਾਣਾ ਲੈ ਕੇ ਫਿਲੌਰ ਰੋਡ ’ਤੇ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ ’ਚ ਪਹਿਲਾਂ ਤੋਂ ਖੜ੍ਹੇ ਸੌਦਾਗਰ ਸਿੰਘ ਉਰਫ਼ ਸਾਗਰ ਅਤੇ ਹਰਗੋਪਾਲ ਸਿੰਘ ਉਰਫ਼ ਪਾਂਡੇ ਦੋਵੇਂ ਪੁੱਤਰ ਗੁਰਦੀਪ ਸਿੰਘ ਨੇ ਉਨ੍ਹਾਂ ਦੇ ਮੁੰਡੇ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਵਾਂ ਨੇ ਜਗਦੀਪ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਹਮਲਾਵਰਾਂ ਤੋਂ ਬਚਾਉਣ ਲਈ ਉਨ੍ਹਾਂ ਨੇ ਆਪਣੇ ਦੂਜੇ ਲੜਕੇ ਜਗਤਾਰ ਨੂੰ ਮਦਦ ਲਈ ਬੁਲਾਇਆ। ਜਿਸ ’ਤੇ ਉਕਤ ਹਮਲਾਵਰਾਂ ਨੇ ਹਮਲਾ ਕਰ ਦਿੱਤਾ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਦੌਰਾਨ ਹਮਲਾਵਰਾਂ ਦੀ ਮਾਤਾ ਜਸਵਿੰਦਰ ਕੌਰ ਪਤਨੀ ਗੁਰਦੀਪ ਸਿੰਘ ਵੀ ਮੌਕੇ ’ਤੇ ਆ ਗਈ ਅਤੇ ਉਸ ਨੂੰ ਜਗਦੀਪ ਸਿੰਘ ਵਾਂਗ ਜਗਤਾਰ ਸਿੰਘ ਦਾ ਕੰਮ ਕਰਨ ਲਈ ਕਿਹਾ ਜੋ ਉਨ੍ਹਾਂ ਦੇ ਰਾਹ ’ਚ ਰੌੜਾ ਬਣ ਰਿਹਾ ਸੀ। ਇਸ ਕਾਰਨ ਗੁੱਸੇ ’ਚ ਆ ਕੇ ਹਰਗੋਪਾਲ ਅਤੇ ਸੌਦਾਗਰ ਸਿੰਘ ਨੇ ਜਗਤਾਰ ਸਿੰਘ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਚਾਕੂ ਨਾਲ ਕਈ ਵਾਰ ਕੀਤੇ। ਨਿਰਮਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਦੋਸ਼ੀ ਉਥੋਂ ਭੱਜ ਗਏ। ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀ ਜਗਦੀਪ ਸਿੰਘ ਅਤੇ ਜਗਤਾਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਗਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜਗਤਾਰ ਸਿੰਘ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਸਰਕਾਰੀ ਕਾਲਜ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ
ਕਤਲ ਦਾ ਕਾਰਨ ਨਿਕਲੇ ਪ੍ਰੇਮ ਸੰਬੰਧ
ਡੀ. ਐੱਸ. ਪੀ. ਰਾਜਕੁਮਾਰ ਨੇ ਦੱਸਿਆ ਕਿ ਕਤਲ ਦਾ ਕਾਰਨ ਰੰਜਿਸ਼ ਦੱਸੀ ਜਾ ਰਹੀ ਹੈ। ਖ਼ੁਲਾਸਾ ਹੋਇਆ ਹੈ ਕਿ ਦੋਸ਼ੀ ਦੇ ਚਾਚੇ ਦੇ ਲੜਕੇ ਪਰਮਵੀਰ ਸਿੰਘ ਉਰਫ਼ ਹੈੱਪੀ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਦੁੱਗਲਾ ਨੇ ਨਿਰਮਲ ਸਿੰਘ ਦੇ ਭਤੀਜੇ ਦੀ ਨੂੰਹ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾ ਲਿਆ ਸੀ ਅਤੇ ਕਰੀਬ 2 ਸਾਲ ਤੋਂ ਬਿਨਾਂ ਵਿਆਹ ਕਰਵਾਏ ਉਸ ਨੂੰ ਆਪਣੇ ਨਾਲ ਰੱਖਿਆ।

ਇਹ ਵੀ ਪੜ੍ਹੋ : ED ਨੇ ਪੰਜਾਬ ਦੇ ਏਜੰਟਾਂ ਦੀ ਸੂਚੀ ਕੀਤੀ ਤਿਆਰ, ਸਰਪੰਚ ਵੀ ਲਏ ਰਾਡਾਰ 'ਤੇ, ਹੋ ਗਏ ਵੱਡੇ ਖ਼ੁਲਾਸੇ
ਮ੍ਰਿਤਕ ਦਾ ਪਰਿਵਾਰ ਇਸ ਨਾਜਾਇਜ਼ ਸੰਬੰਧਾਂ ਖ਼ਿਲਾਫ਼ ਸੀ ਅਤੇ ਇਸੇ ਰੰਜਿਸ਼ ਦੇ ਚੱਲਦਿਆਂ ਜਗਦੀਪ ਸਿੰਘ ’ਤੇ ਹਮਲਾ ਕੀਤਾ ਗਿਆ। ਡੀ. ਐੱਸ. ਪੀ. ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੀਆਂ ਹਦਾਇਤਾਂ ’ਤੇ ਥਾਣਾ ਰਾਹੋਂ ਦੇ ਐੱਸ. ਐੱਚ. ਓ. ਜਰਨੈਲ ਸਿੰਘ ਦੀ ਪੁਲਸ ਪਾਰਟੀ ਨੇ ਐੱਸ. ਪੀ. ਡਾ. ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਸੌਦਾਗਰ ਸਿੰਘ ਉਰਫ਼ ਸਾਗਰ, ਹਰਗੋਪਾਲ ਸਿੰਘ ਉਰਫ਼ ਪਾਂਡੇ ਦੋਵੇਂ ਪੁੱਤਰ ਗੁਰਦੀਪ ਸਿੰਘ, ਉਨ੍ਹਾਂ ਦੀ ਮਾਤਾ ਜਸਵਿੰਦਰ ਕੌਰ ਪਤਨੀ ਗੁਰਦੀਪ ਸਿੰਘ ਅਤੇ ਮੌਕੇ ’ਤੇ ਮੌਜੂਦ ਪਰਮਵੀਰ ਸਿੰਘ ਉਰਫ਼ ਹੈੱਪੀ ਪੁੱਤਰ ਬਲਵਿੰਦਰ ਸਿੰਘ ਖ਼ਿਲਾਫ਼ ਧਾਰਾ 103(1), 109, 3(5) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ. ਐੱਸ. ਪੀ. ਰਾਜਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਵਾਰਦਾਤ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਜਾ ਸਕਣ।
ਇਹ ਵੀ ਪੜ੍ਹੋ : Punjab 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਕਾਤਲਾਂ ਦੀ ਵੀਡੀਓ ਆਈ ਸਾਹਮਣੇ, ਕੀਤੇ ਵੱਡੇ ਖੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 14 ਜ਼ਿਲ੍ਹਿਆਂ ਲਈ ਜਾਰੀ ਹੋ ਗਿਆ Alert
NEXT STORY