ਬਰਨਾਲਾ : ਬਰਨਾਲਾ ਦੇ ਪਿੰਡ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੁਲਸ ਨੇ ਸੁਖਵਿੰਦਰ ਸਿੰਘ ਨੂੰ ਗੋਲੀਆਂ ਮਾਰਨ ਵਾਲੇ ਵਿਅਕਤੀ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਗੁਰਦੀਪ ਬਾਵਾ ਵਜੋਂ ਹੋਈ ਹੈ, ਜੋ ਕਿ ਉਸੇ ਪਿੰਡ ਦਾ ਰਹਿਣ ਵਾਲਾ ਹੈ, ਜਿੱਥੇ ਸਾਬਕਾ ਸਰਪੰਚ ਦਾ ਪੁੱਤਰ ਰਹਿੰਦਾ ਸੀ। ਫਿਲਹਾਲ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਸਰਗਰਮ ਸੀ ਕਿਉਂਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਹ ਧਰਨੇ 'ਤੇ ਬੈਠਣਗੇ ਅਤੇ ਮ੍ਰਿਤਕ ਪੁੱਤਰ ਦੀ ਦੇਹ ਨਹੀਂ ਚੁੱਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ 4 ਦਿਨ ਬੇਹੱਦ ਭਾਰੀ! ਖੁੱਲ੍ਹੇ ਫਲੱਡ ਗੇਟ ਤੇ ਛੁੱਟੀਆਂ ਰੱਦ, ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ
ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਕਲਕੱਤਾ ਬਾਗੀ ਤਬੀਅਤ ਦਾ ਮਾਲਕ ਸੀ ਅਤੇ ਆਪਣੀ ਬੇਬਾਕ ਰਾਏ ਲਈ ਜਾਣਿਆ ਜਾਂਦਾ ਸੀ। ਉਹ ਅਕਸਰ ਸਮੇਂ ਦੀਆਂ ਹਕੂਮਤਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਵੀਡੀਓ ਕਲਿੱਪ ਪੋਸਟ ਕਰਦਾ ਰਹਿੰਦਾ ਸੀ। ਇਸ ਤੋਂ ਇਲਾਵਾ ਕਲਕੱਤਾ, ਸਿਮਰਨਜੀਤ ਸਿੰਘ ਮਾਨ ਅਤੇ ਲੱਖਾ ਸਿਧਾਣਾ ਦੀਆਂ ਸਟੇਜਾਂ ’ਤੇ ਵੀ ਸਰਗਰਮ ਰਹਿੰਦਾ ਸੀ। ਉਹ ਇਨ੍ਹਾਂ ਮੰਚਾਂ ਤੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ’ਤੇ ਹਕੂਮਤਾਂ ਦੇ ਖ਼ਿਲਾਫ਼ ਜ਼ੋਰ-ਸ਼ੋਰ ਨਾਲ ਆਵਾਜ਼ ਚੁੱਕਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ
ਆਪਣੀ ਪਰਟੀ ਡੀਲਰ ਦੀ ਦੁਕਾਨ ’ਚ ਵਾਪਰੀ ਘਟਨਾ
ਜਾਣਕਾਰੀ ਅਨੁਸਾਰ ਇਹ ਘਟਨਾ ਸ਼ਹਿਣਾ ਬੱਸ ਸਟੈਂਡ ’ਤੇ ਸਥਿਤ ਇਕ ਪ੍ਰਾਪਰਟੀ ਡੀਲਰ ਦੀ ਦੁਕਾਨ ’ਚ ਵਾਪਰੀ, ਜਿਸ ਵੇਲੇ ਸੁਖਵਿੰਦਰ ਦੁਕਾਨ ਅੰਦਰ ਕੁਰਸੀ ’ਤੇ ਬੈਠਾ ਸੀ, ਉਸੇ ਵੇਲੇ ਹਮਲਾਵਰ ਅੰਦਰ ਦਾਖ਼ਲ ਹੋਇਆ ਅਤੇ ਗੋਲੀਆਂ ਮਾਰ ਕੇ ਫ਼ਰਾਰ ਹੋ ਗਿਆ, ਜਦਕਿ ਸੁਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਉਸ ਵੇਲੇ ਚਰਚਾ ’ਚ ਆਇਆ ਸੀ, ਜਦੋਂ ਪੰਚਾਇਤ ਦੀ ਪਿਛਲੀ ਟਰਮ ਦੌਰਾਨ ਉਸ ਦੀ ਮਾਤਾ ਪਿੰਡ ਸ਼ਹਿਣਾ ਦੀ ਸਰਪੰਚ ਬਣੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
NEXT STORY