ਜਲੰਧਰ (ਵੈੱਬ ਡੈਸਕ)- ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਉਸ ਦੀ ਨਿੱਜੀ ਵੀਡੀਓ ਲੀਕ ਕਰਨ ਦੇ ਮਾਮਲੇ 'ਚ ਮੁੰਡੇ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤ ਰਵੱਈਆ ਅਪਣਾ ਲਿਆ ਹੈ। ਦੱਸ ਦੇਈਏ ਕਿ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁੰਡੇ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ ਪੁਲਸ ਦਾ ਵੱਡਾ ਐਕਸ਼ਨ
ਉਨ੍ਹਾਂ ਦੱਸਿਆ ਕਿ ਇਸ ਕੇਸ ਬਾਰੇ ਮੈਨੂੰ ਖ਼ਾਸ ਜਾਣਕਾਰੀ ਨਹੀਂ ਸੀ ਪਰ ਜਦੋਂ ਇਸ ਬਾਰੇ ਕੁੜੀ ਅਤੇ ਉਸ ਦੇ ਪਿਤਾ ਨਾਲ ਗੱਲ ਕੀਤੀ ਗਈ ਤਾਂ ਜੋ ਵੀ ਮੈਨੂੰ ਉਸ ਤੋਂ ਪਤਾ ਲੱਗਾ ਤਾਂ ਮੈਂ ਐੱਮ. ਪੀ. ਸਾਬ੍ਹ ਨਾਲ ਗੱਲ ਕੀਤੀ ਅਤੇ ਕਿਹਾ ਕਿ ਇਹ ਨਾ ਹੋਵੇ ਕਿ ਉਹ ਕਿਤੇ ਬਾਹਰ ਨਿਕਲ ਜਾਵੇ, ਇਸ 'ਤੇ ਅਜਿਹੀ ਕਾਰਵਾਈ ਕਰੋ ਕਿ ਇਹ ਬੰਦਾ ਦੇਸ਼ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿੰਨੇ ਵੀ ਐਕਟ ਮੁੰਡੇ 'ਤੇ ਲੱਗੇ ਹਨ, ਉਸ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ 'ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ
ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਉੱਪਲ ਫਾਰਮ ਗਰਲ ਦੇ ਨਾਂ ਨਾਲ ਮਸ਼ਹੂਰ ਜਲੰਧਰ ਦੇ ਇਕ ਪਿੰਡ ਦੀ ਕੁੜੀ ਵੱਲੋਂ ਦੋ ਨੌਜਵਾਨਾਂ 'ਤੇ ਜਬਰ-ਜ਼ਿਨਾਹ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਦੋਸ਼ ਲਗਾਏ ਗਏ ਹਨ। ਮਾਮਲਾ ਸੁਰਖੀਆਂ ਵਿਚ ਆਉਣ ਮਗਰੋਂ ਇਸ ਸਬੰਧੀ ਪੰਜਾਬ ਰਾਜ ਕਮਿਸ਼ਨ ਤਹਿਤ ਸੋ-ਮੋਟੋ ਲਿਆ ਗਿਆ ਹੈ।
ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਦੋਸ਼ੀ ਪ੍ਰਭ ਦੀ ਉੱਪਲ ਫਾਰਮ ਵਾਲੀ ਕੁੜੀ ਨਾਲ ਮੰਗਣੀ ਹੋਈ ਸੀ। ਹਾਲਾਂਕਿ ਵਿਆਹ ਤੋਂ ਪਹਿਲਾਂ ਹੀ ਉਸ ਨੇ ਕੁੜੀ ਨੂੰ ਨਸ਼ੀਲਾ ਪਦਾਰਥ ਦੇਣ ਤੋਂ ਬਾਅਦ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਇੰਟਰਨੈੱਟ 'ਤੇ ਵਾਇਰਲ ਕਰ ਦਿੱਤੀ, ਜਿਸ ਦੀਆਂ ਕਈ ਵੀਡੀਓਜ਼ ਕਲਿੱਪ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ: ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ ਵੀਡੀਓ ਕੀਤੀ ਸਾਂਝੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ : ਵਿੱਤ ਮੰਤਰੀ
NEXT STORY