ਚੰਡੀਗੜ੍ਹ : ਪੂਰੇ ਉੱਤਰ ਭਾਰਤ 'ਚ ਮੌਸਮ ਦਾ ਮਿਜਾਜ਼ ਇਕਦਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਇਹ ਸਿਲਸਿਲਾ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹਿਣ ਵਾਲਾ ਹੈ। ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ 'ਚ ਗਰਜ ਦੇ ਨਾਲ ਮੀਂਹ ਪੈ ਰਿਹਾ ਹੈ। ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਵੀ ਭਾਰੀ ਮੀਂਹ ਦੀਆਂ ਸੰਭਾਵਨਾਵਾਂ ਹਨ।
ਇਹ ਵੀ ਪੜ੍ਹੋ : Delhi Weather : ਸਾਹ ਲੈਣ ਲਾਇਕ ਨਹੀਂ ਰਹੀ ਹਵਾ, ਜਾਣੋ ਅੱਜ ਕਿਹੋ ਜਿਹਾ ਰਹੇਗਾ ਮੌਸਮ
ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ 17 ਅਕਤੂਬਰ ਤੱਕ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਡ ਵੱਧ ਜਾਵੇਗੀ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤੇ ਜਾਣ ਮਗਰੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਜ ਅਤੇ ਹਨ੍ਹੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਖ਼ਤਰਨਾਕ ਗੈਂਗਸਟਰਾਂ ਦੀ ਨਵੀਂ ਖੇਡ ਬਣੀ ਵੱਡੀ ਚਿੰਤਾ, ਪੜ੍ਹੋ ਪੂਰੀ ਖ਼ਬਰ
ਮੌਸਮ ਦੇ ਬਦਲਣ ਕਾਰਨ ਕਿਸਾਨ ਡੂੰਘੀ ਚਿੰਤਾ 'ਚ ਹਨ ਕਿਉਂਕਿ ਪੱਕਣ 'ਤੇ ਆਈ ਝੋਨੇ ਦੀ ਫ਼ਸਲ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਡਿੱਗ ਪਈ ਹੈ। ਇਸ ਕਾਰਨ ਬਹੁਤੇ ਕਿਸਾਨਾਂ 'ਚ ਨਿਰਾਸ਼ਾ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਨੇ 16 ਲੱਖ ਰੁਪਏ ਦੀ ਵੇਚੀ ਪਰਾਲੀ, ਇਸ ਸੀਜ਼ਨ 'ਚ 1 ਕਰੋੜ ਕਮਾਉਣ ਦਾ ਹੈ ਟੀਚਾ
NEXT STORY