ਅੰਮ੍ਰਿਤਸਰ: ਨਿਊਜ਼ੀਲੈਂਡ ਦੇ ਪਹਿਲੇ ਸਿੱਖ ਐਮ. ਪੀ. ਕੰਵਲਜੀਤ ਸਿੰਘ ਬਖਸ਼ੀ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਨਿਊਜ਼ੀਲੈਂਡ ’ਚ ਵਿਰੋਧੀ ਧਿਰ ਦੇ ਨੇਤਾ ਸਾਈਮਨ ਜੋਸਫ ਤੇ ਹੋਰ ਲੀਡਰ ਵੀ ਮੌਜੂਦ ਸਨ। ਇਸ ਦੌਰਾਨ ਬਖਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬੀਆਂ ਨੂੰ ਇਕ ਵੱਡਾ ਆਫਰ ਦਿੱਤਾ ਤੇ ਕਿਹਾ ਕਿ ਜੇਕਰ 2020 ’ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬੀਆਂ ਲਈ ਨਿਊਜ਼ੀਲੈਂਡ ਜਾ ਕੇ ਰਹਿਣ ਦੀ ਪਾਲਿਸੀ ਨੂੰ ਹੋਰ ਵੀ ਸੁਖਾਲਾ ਬਣਾਉਣਗੇ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ’ਚ ਮਾਈਗ੍ਰੇਂਟਸ ਨੂੰ ਬਹੁਤ ਜ਼ਿਆਦਾ ਮੌਕਾ ਮਿਲਦਾ ਹੈ ਤੇ ਅਸੀਂ ਉਨ੍ਹਾਂ ਦੀ ਹਮੇਸ਼ਾ ਹੀ ਮਦਦ ਕਰਦੇ ਆਏ ਹਾਂ ਤੇ ਕਰਦੇ ਰਹਾਂਗੇ।
ਉਥੇ ਹੀ ਬਖਸ਼ੀ ਪਾਕਿਸਤਾਨ ’ਚ ਸਿੱਖ ਕੁੜੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਾਉਣ ’ਤੇ ਵੀ ਬੋਲੇ। ਉਨ੍ਹਾਂ ਨੇ ਪਾਕਿਸਤਾਨ ’ਚ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ ਦੀ ਨਿੰਦਾ ਕੀਤੀ।
Punjab Wrap Up: ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY