ਅੰਮ੍ਰਿਤਸਰ- ਅੰਮ੍ਰਿਤਸਰ ਦੇ ਭਾਈ ਮੰਜਪੁਰ ਰੋਡ 'ਤੇ ਦੇਰ ਰਾਤ ਇੱਕ ਨਵਜੰਮਿਆ ਬੱਚਾ ਮਿਲਿਆ। ਬੱਚੇ ਨੂੰ ਕੰਡਿਆਂ 'ਤੇ ਸੁੱਟਿਆ ਹੋਇਆ ਸੀ। ਸਥਾਨਕ ਲੋਕਾਂ ਨੇ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਇਸ ਘਟਨਾ ਬਾਰੇ ਪਤਾ ਲੱਗਾ। ਇਸ ਦੌਰਾਨ ਇਕ ਔਰਤ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਮਨੁੱਖਤਾ ਦਿਖਾਉਂਦੇ ਹੋਏ ਬੱਚੇ ਨੂੰ ਚੁੱਕਿਆ ਅਤੇ ਤੁਰੰਤ ਇਲਾਜ ਲਈ ਹਸਪਤਾਲ ਲੈ ਗਏ। ਬੱਚਾ ਕੰਡਿਆਂ ਵਿੱਚ ਲਿਪਟਿਆ ਹੋਇਆ ਇੱਕ ਪਲੇਟ ਵਿੱਚ ਪਿਆ ਮਿਲਿਆ ਸੀ। ਬੱਚੇ ਨੂੰ ਬਚਾਉਣ ਵਾਲੇ ਪਰਿਵਾਰ ਅਨੁਸਾਰ, ਉਹ ਪੂਰੀ ਰਾਤ ਬੱਚੇ ਨੂੰ ਲੈ ਕੇ ਕਈ ਹਸਪਤਾਲਾਂ ਵਿੱਚ ਭਟਕਦੇ ਰਹੇ, ਪਰ ਸਮੇਂ ਸਿਰ ਇਲਾਜ ਨਹੀਂ ਮਿਲ ਸਕਿਆ। ਬਾਅਦ ਵਿੱਚ, ਬੱਚੇ ਨੂੰ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਫਿਲਹਾਲ ਉਸਨੂੰ ਆਈ. ਸੀ. ਯੂ ਵਿੱਚ ਰੱਖਿਆ ਗਿਆ ਹੈ ਅਤੇ ਉਸਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ- ਹਾਏ ਨੀ ਚਾਈਨਾ ਡੋਰੇ ! 3 ਸਾਲ ਦੀ ਮਾਸੂਮ, ਮੂੰਹ 'ਤੇ ਲੱਗੇ 65 ਟਾਂਕੇ
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ। ਪੁਲਸ ਅਧਿਕਾਰੀ ਸੁਲਖਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਪਹਿਲੂ ਤੋਂ ਤੱਥ ਇਕੱਠੇ ਕੀਤੇ ਜਾ ਰਹੇ ਹਨ। ਪੁਲਸ ਆਸ-ਪਾਸ ਦੇ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ CCTV ਫੁਟੇਜ ਵੀ ਚੈੱਕ ਕੀਤੇ ਜਾ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਜੋ ਵੀ ਇਸ ਅਣਮਨੁੱਖੀ ਕਾਰਵਾਈ ਲਈ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ : ਰੂਹ ਕੰਬਾਊ ਮੌਤ, ਪਤੀ ਨੇ ਕਹੀ ਨਾਲ ਵੱਢ'ਤੀ ਪਤਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਘਰੋ-ਘਰੀ ਜਾ ਕੇ ਬਣ ਰਹੇ ਡਰਾਈਵਿੰਗ ਲਾਇਸੰਸ
NEXT STORY