ਜਲੰਧਰ (ਸੋਨੂੰ)- ਜਲੰਧਰ ਦੇ ਖੁਰਲਾ ਖਿੰਗਰਾ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਤੇ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਹੜਕੰਪ ਮਚ ਗਿਆ। ਕੂੜਾ ਇਕੱਠਾ ਕਰਨ ਆਈ ਮਹਿਲਾ ਨੇ ਬੱਚੇ ਦੀ ਲਾਸ਼ ਨੂੰ ਵੇਖਿਆ ਤਾਂ ਲਾਸ਼ 'ਤੇ ਕੀੜੇ ਚੱਲ ਰਹੇ ਸਨ। ਲਾਸ਼ ਨੂੰ ਵੇਖ ਕੇ ਔਰਤ ਨੇ ਰੌਲਾ ਪਾਇਆ ਅਤੇ ਲੋਕਾਂ ਦੀ ਭੀੜ ਜਮ੍ਹਾ ਹੋ ਗਈ। ਲੋਕਾਂ ਨੇ ਪੁਲਸ ਨੂੰ ਕੂੜੇ ਦੇ ਢੇਰ 'ਤੇ ਨਵਜੰਮੇ ਬੱਚੇ ਦੀ ਲਾਸ਼ ਪਈ ਹੋਣ ਬਾਰੇ ਸੂਚਿਤ ਕੀਤਾ ਅਤੇ ਪੁਲਸ ਅਤੇ ਫੋਰੈਂਸਿਕ ਟੀਮ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਜੀਜਾ ਨੇੜਲੇ ਫਲੈਟ 'ਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਕੂੜਾ ਚੁੱਕਣ ਆਈ ਇਕ ਔਰਤ ਨੇ ਉਸ ਨੂੰ ਦੱਸਿਆ ਕਿ ਫਲੈਟ ਨੇੜੇ ਕੂੜੇ ਦੇ ਢੇਰ 'ਤੇ ਇਕ ਨਵਜੰਮੇ ਬੱਚੇ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
ਇਸ ਦੌਰਾਨ ਪੁਲਸ ਥਾਣੇ 6 ਦੇ ਜਾਂਚ ਅਧਿਕਾਰੀ ਸੁਸ਼ੀਲ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਦੇ ਇਕ ਸੁਰੱਖਿਆ ਗਾਰਡ ਨੇ ਸੂਚਿਤ ਕੀਤਾ ਕਿ ਇਕ ਨਵਜੰਮੇ ਬੱਚੇ ਦੀ ਲਾਸ਼ ਕੂੜੇ ਦੇ ਢੇਰ 'ਤੇ ਪਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬੱਚਾ 2 ਤੋਂ 3 ਦਿਨ ਪੁਰਾਣਾ ਹੈ। ਉਹ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੇ ਹਨ ਅਤੇ ਬਣਦੀ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ
NEXT STORY