ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਦੇ ਨਵੇਂ ਚੁਣੇ ਚੇਅਰਮੈਨ ਜੈਯੰਤ ਸਿੰਘ ਨੇ ਅਹੁਦਾ ਸੰਭਾਲਣ ਪਿੱਛੋਂ ਗੁਰੂਘਰ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਭਵਨ 'ਚ ਮਨੀਸ਼ ਸਿਸੋਦੀਆ ਨੇ 'ਆਪ' ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਉੱਚ ਅਹੁਦਿਆਂ 'ਤੇ ਪਿਛਲੇ ਕਈ ਸਾਲ ਡਿਊਟੀ ਨਿਭਾਈ ਹੈ ਅਤੇ ਹੁਣ ਭਾਰਤ ਵਿੱਚ ਲੈਂਡ ਪੋਰਟ ਅਥਾਰਿਟੀ ਦੇ ਚੇਅਰਮੈਨ ਨਿਯੁਕਤ ਹੋਣ 'ਤੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐੱਲਪੀਆਈ ਅਟਾਰੀ ਸਰਹੱਦ 'ਤੇ ਸਥਿਤ ਆਈਸੀਪੀ ਦੇ ਮੈਨੇਜਰ ਸੂਰਜ ਭਾਮ, ਹਰਵਿੰਦਰ ਸਿੰਘ ਰੇਲਵੇ ਵੀ ਹਾਜ਼ਰ ਸਨ। ਇਸ ਮੌਕੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੱਲੋਂ ਚੇਅਰਮੈਨ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਯਾਦਗਾਰੀ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਨਿੰਦਾ
NEXT STORY