ਜਲੰਧਰ/ਜੰਮੂ : ਕਿਸ਼ਤਵਾੜ (ਜੰਮੂ-ਕਸ਼ਮੀਰ) ਤੋਂ ਨਵੀਂ ਚੁਣੀ ਵਿਧਾਇਕ ਸ਼ਗੁਨ ਪਰਿਹਾਰ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਵਿਕਾਸ ਅਤੇ ਆਮ ਲੋਕਾਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਲਿਆਂਦੀਆਂ ਲੋਕ ਭਲਾਈ ਸਕੀਮਾਂ ਬਾਰੇ ਚਰਚਾ ਕੀਤੀ।
ਸ਼ਗੁਨ ਪਰਿਹਾਰ ਦਾ ਪਰਿਵਾਰ ਅੱਤਵਾਦ ਵਿਰੁੱਧ ਸੰਘਰਸ਼ ਲਈ ਜਾਣਿਆ ਜਾਂਦਾ ਹੈ। ਉਸ ਦੇ ਪਿਤਾ ਅਤੇ ਚਾਚੇ ਨੇ ਅੱਤਵਾਦ ਵਿਰੁੱਧ ਆਵਾਜ਼ ਚੁੱਕੀ ਅਤੇ ਇਸ ਅੱਤਵਾਦ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਚੁੱਘ ਨੇ ਸ਼ਗੁਨ ਪਰਿਹਾਰ ਨੂੰ ਉਸ ਦੇ ਉੱਜਵਲ ਭਵਿੱਖ ਲਈ ਆਪਣਾ ਆਸ਼ੀਰਵਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਗੁਨ ਉਨ੍ਹਾਂ ਲਈ ਛੋਟੀ ਭੈਣ ਵਾਂਗ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਉਹ ਸਮਾਜ ਸੇਵਾ ’ਚ ਮੋਹਰੀ ਹੈ।
ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 151 ਸਟੇਸ਼ਨ ਹੋਣਗੇ ਆਧੁਨਿਕ: ਅਸ਼ੋਕ ਵਰਮਾ
NEXT STORY