ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ. ਏ. ਐੱਸ./ਆਈ. ਆਰ. ਐੱਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ’ਚ ਯੂ. ਪੀ. ਐੱਸ. ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ। ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਮਾਜ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ। ਸੰਧਵਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।
ਇਹ ਵੀ ਪੜ੍ਹੋ : ਬੋਤਲ ਸਸਤੀ, ਪੈੱਗ ਮਹਿੰਗਾ, ‘ਬਲਿਊ’ ਰੌਸ਼ਨੀ ਵਾਲਾ ਪੱਬ ਲਾ ਰਿਹਾ ਸਰਕਾਰੀ ਖਜ਼ਾਨੇ ਨੂੰ ਚੂਨਾ
ਨਵੇਂ ਚੁਣੇ ਗਏ ਅਫ਼ਸਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਪੀਕਰ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨਵੇਂ ਚੁਣੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਪੰਜਾਬ ਵਿਧਾਨ ਸਭਾ ਸਕੱਤਰ ਰਾਮ ਲੋਕ ਖਟਾਣਾ ਅਤੇ ਵਧੀਕ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸੁਖਬੀਰ’ ਤੋਂ ਖ਼ਫ਼ਾ ਅਕਾਲੀਆਂ ਦੀ ਹੁਣ ਢੀਂਡਸਾ ’ਤੇ ਟੇਕ?, ਦਿੱਲੀ ਤੋਂ ਤਾਰ ਖੜਕਣ ਦੇ ਚਰਚੇ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਅਹਿਮ ਕਦਮ, ਪਿੰਡਾਂ ਵਿਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ
NEXT STORY