ਫਗਵਾੜਾ (ਜਲੋਟਾ)-ਫਗਵਾੜਾ ਦੇ ਸੁਭਾਸ਼ ਨਗਰ ਦੀ ਗਲੀ ਨੰਬਰ 3 'ਚ ਪਰਿਵਾਰ ਦੇ ਇਕਲੌਤੇ ਚਿਰਾਗ ਅਤੇ 2 ਭੈਣਾਂ ਦੇ ਭਰਾ ਭਰਤ ਸ਼ਰਮਾ ਵੱਲੋਂ ਸ਼ੱਕੀ ਹਾਲਾਤ ’ਚ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ ਹੋਇਆ ਹੈ। ਮ੍ਰਿਤਕ ਭਰਤ ਸ਼ਰਮਾ (ਪੁੱਤਰ ਸਵ. ਕੁਲਭੂਸ਼ਣ) ਦਾ ਵਿਆਹ ਮਹਿਜ਼ ਡੇਢ ਮਹੀਨਾ ਪਹਿਲਾਂ ਹੀ ਹੋਇਆ ਸੀ।
ਇਹ ਵੀ ਪੜ੍ਹੋ: ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ ਨੇ ਡੱਸਿਆ! ਤੜਫ਼-ਤੜਫ਼ ਕੇ ਨਿਕਲੀ ਜਾਨ
ਵੱਡਾ ਖ਼ੁਲਾਸਾ ਕਰਦੇ ਮ੍ਰਿਤਕ ਦੇ ਜੀਜੇ ਜਿੰਮੀ ਕਰਵਲ (ਪੁੱਤਰ ਇੰਦਰਜੀਤ ਕਰਵਲ, ਨਿਵਾਸੀ ਮੁਹੱਲਾ ਬੇਦੀਆਂ, ਖਲਵਾੜਾ ਗੇਟ, ਫਗਵਾੜਾ) ਨੇ ਸਿਟੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਭਰਤ ਸ਼ਰਮਾ ਆਪਣੀ ਪਤਨੀ ਸਾਕਸ਼ੀ ਲਾਹੋਰੀਆ, ਸਹੁਰੇ ਅਨਿਲ ਲਾਹੋਰੀਆ ਅਤੇ ਸੱਸ ਮੋਨਾ ਲਾਹੋਰੀਆ (ਤਿੰਨੋਂ ਵਾਸੀ ਨਵਾਂਸ਼ਹਿਰ) ਵੱਲੋਂ ਲਗਾਤਾਰ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਭਾਰੀ ਮਾਨਸਿਕ ਤਣਾਅ ’ਚ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਆਪਣੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਚੁੰਨੀ ਦਾ ਫਾਹ ਲਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਇਹ ਵੀ ਪੜ੍ਹੋ: ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
ਸਿਟੀ ਫਗਵਾੜਾ ਪੁਲਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ, ਸੱਸ ਅਤੇ ਸਹੁਰੇ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਤਿੰਨੋਂ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ ਅਤੇ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
NEXT STORY