ਗੁਰਦਾਸਪੁਰ/ਬਟਾਲਾ (ਸਾਹਿਲ,ਗੁਰਪ੍ਰੀਤ)- ਇਥੋਂ ਇਕ ਨਵ-ਵਿਆਹੁਤਾ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਪੇਕੇ ਪਰਿਵਾਰ ਵੱਲੋਂ ਸਹੁਰਿਆਂ ਖ਼ਿਲਾਫ਼ ਕਤਲ ਕਰਨ ਦਾ ਦੋਸ਼ ਲਗਾਇਆ ਹੈ।

ਜਾਣਕਾਰੀ ਦਿੰਦੇ ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਕਿਰਨਦੀਪ ਕੌਰ (22 ਸਾਲ) ਪੁੱਤਰੀ ਜੋਗਿੰਦਰ ਸਿੰਘ ਵਾਸੀ ਖੁਆਜਾ ਬਦਰੰਗ ਦਾ ਵਿਆਹ ਅੱਜ ਤੋਂ ਕਰੀਬ 10 ਦਿਨ ਪਹਿਲਾਂ ਜੋਬਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਿਧੀਪੁਰ ਨਾਲ ਹੋਇਆ ਸੀ। ਬੀਤੇ ਦਿਨੀਂ ਇਸ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਿਆ, ਉਸ ਨੇ ਆਪਣੇ ਪਤੀ ਨੂੰ ਪੇਕੇ ਜਾਣ ਲਈ ਕਿਹਾ ਤਾਂ ਉਸ ਨੇ ਮਨਾ ਕਰ ਦਿੱਤਾ। ਇਸੇ ਗੱਲ ਨੂੰ ਲੈ ਕੇ ਕਿਰਨਦੀਪ ਕੌਰ ਨੇ ਬੀਤੀ ਰਾਤ ਗਲੇ ’ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ : ਜਲੰਧਰ: ਸ਼ੱਕੀ ਹਾਲਾਤ ’ਚ ਰਿਟਾਇਰਡ ਸਬ ਇੰਸਪੈਕਟਰ ਦੇ ਪੁੱਤਰ ਦੀ ਮੌਤ, ਅਲਮਾਰੀ ਨਾਲ ਲਟਕਦੀ ਮਿਲੀ ਲਾਸ਼

ਪਰਿਵਾਰਕ ਮੈਂਬਰ ਲਖਬੀਰ ਸਿੰਘ ਨੇ ਦੱਸਿਆ ਕਿ ਕਿਰਨਦੀਪ ਕੌਰ ਉਨ੍ਹਾਂ ਦੇ ਮਾਮੇ ਦੀ ਪੋਤੀ ਸੀ ਅਤੇ ਇਸ ਦਾ ਵਿਆਹ ਕਰੀਬ 10 ਦਿਨ ਪਹਿਲਾਂ ਹੀ ਵਿਧੀਪੁਰ ਦੇ ਰਹਿਣ ਵਾਲੇ ਜੋਬਨਪ੍ਰੀਤ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਕੁੜੀ ਨੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਜਦੋਂ ਉਹ ਇਥੇ ਪਹੁੰਚੇ ਤਾਂ ਵੇਖਿਆ ਕਿ ਧੀ ਦੀ ਲਾਸ਼ ਪੱਖੇ ਨਾਲ ਲਟਕੀ ਹੋਈ ਸੀ।

ਉਨ੍ਹਾਂ ਦੱਸਿਆ ਕਿ ਕਿਰਨਦੀਪ ਕੌਰ ਖ਼ੁਦਕੁਸ਼ੀ ਨਹੀਂ ਕਰ ਸਕਦੀ ਕਿਉਂਕਿ 10 ਦਿਨ ਪਹਿਲਾਂ ਹੀ ਤਾਂ ਉਸ ਦਾ ਵਿਆਹ ਹੋਇਆ ਸੀ। ਅਜੇ ਤੱਕ ਉਹ ਆਪਣੇ ਪੇਕੇ ਘਰ ਵੀ ਨਹੀਂ ਗਈ ਸੀ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਧੀ ਨੂੰ ਇਨਸਾਫ਼ ਦਿਵਾਇਆ ਜਾਵੇ। ਐੱਸ. ਐੱਚ. ਓ. ਨੇ ਮੁਖਤਿਆਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ 'ਚ ਪੁਲਸ ਲਈ ਮੁਸੀਬਤ ਬਣਿਆ ਫਤਿਹ ਗਰੁੱਪ, ਛਾਪੇਮਾਰੀ ਕਰ ਰਹੀਆਂ CIA ਸਟਾਫ਼ ਦੀਆਂ ਟੀਮਾਂ

ਇਹ ਵੀ ਪੜ੍ਹੋ : ਦੁਬਈ 'ਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਿਲੇ ਹੁਕਮ ਤੋਂ ਦੁਖੀ ਮਾਪਿਆਂ ਨੇ ਕੇਂਦਰੀ ਮੰਤਰੀ ਨੂੰ ਕੀਤੀ ਫਰਿਆਦ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਤੀ ਨੇ ਚਾਕੂ ਦੀ ਨੋਕ 'ਤੇ ਕਾਰ 'ਚ ਬਿਠਾਈ ਪਤਨੀ, ਫਿਰ ਖ਼ੌਫਨਾਕ ਹਰਕਤ ਨੂੰ ਦਿੱਤਾ ਅੰਜਾਮ
NEXT STORY