ਜਲੰਧਰ (ਖੁਰਾਣਾ)-ਜਲੰਧਰ ਨਗਰ ਨਿਗਮ ਨੇ ਵੱਡੀ ਕਾਰਵਾਈ ਕਰਦੇ ਹੋਏ ਨਿਊ ਜਵਾਹਰ ਨਗਰ ਕਾਲੋਨੀ ਵਿਚ ਇਕ ਨਵੇਂ ਖੁੱਲ੍ਹੇ ਮੈਟਰਨਿਟੀ ਅਤੇ ਚਾਈਲਡ ਕੇਅਰ ਹਸਪਤਾਲ ਨੂੰ ਸੀਲ ਕਰ ਦਿੱਤਾ ਹੈ। ਇਹ ਕਾਰਵਾਈ ਮੇਅਰ ਵਿਨੀਤ ਧੀਰ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਮੁਲਾਕਾਤ ਕਰਨ ਵਾਲੇ ਵਸਨੀਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ, ਜਿਨ੍ਹਾਂ ਨੇ ਦੋਸ਼ ਲਾਇਆ ਕਿ ਹਸਪਤਾਲ ਦੀ ਇਮਾਰਤ ਵਿਚ ਪਾਰਕਿੰਗ ਸਹੂਲਤਾਂ ਦੀ ਘਾਟ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਖੇਤਰ ਵਿਚ ਗੰਭੀਰ ਟ੍ਰੈਫਿਕ ਅਤੇ ਪਾਰਕਿੰਗ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਸ਼ਿਕਾਇਤ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ ਨੇ ਇਮਾਰਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਐੱਮ. ਟੀ. ਪੀ. ਮੇਹਰਬਾਨ ਸਿੰਘ ਅਤੇ ਏ. ਟੀ. ਪੀ. ਰਵਿੰਦਰ ਦੀ ਅਗਵਾਈ ਵਾਲੀ ਇਕ ਟੀਮ ਮੌਕੇ ’ਤੇ ਪਹੁੰਚੀ ਅਤੇ ਨਿਰੀਖਣ ਤੋਂ ਬਾਅਦ ਹਸਪਤਾਲ ਦੀ ਇਮਾਰਤ ਨੂੰ ਸੀਲ ਕਰ ਦਿੱਤਾ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਭਾਵੇਂ ਇਮਾਰਤ ਦਾ ਨਕਸ਼ਾ ਹਸਪਤਾਲ ਵਜੋਂ ਮਨਜ਼ੂਰ ਕੀਤਾ ਗਿਆ ਸੀ ਪਰ ਜ਼ਮੀਨੀ ਮੰਜ਼ਿਲ ’ਤੇ ਵਿਖਾਈ ਗਈ ਪਾਰਕਿੰਗ ਜਗ੍ਹਾ ਉਪਲਬਧ ਨਹੀਂ ਸੀ। ਉੱਥੇ ਉਸਾਰੀ ਦਾ ਕੰਮ ਕੀਤਾ ਗਿਆ ਹੈ, ਜੋਕਿ ਨਿਯਮਾਂ ਦੀ ਉਲੰਘਣਾ ਹੈ। ਨਗਰ ਨਿਗਮ ਨੇ ਇਮਾਰਤ ਮਾਲਕਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਇਮਾਰਤ ਦੇ ਨਕਸ਼ੇ ਤੇ ਸਬੰਧਤ ਦਸਤਾਵੇਜ਼ ਜਲਦੀ ਤੋਂ ਜਲਦੀ ਜਮ੍ਹਾ ਕਰਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਅਗਲੀ ਕਾਰਵਾਈ ਦਾ ਫ਼ੈਸਲਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਵਿਵਾਦਤ ਬਿਆਨ ਮਗਰੋਂ ਸਿਆਸਤ 'ਚ ਵੱਡੀ ਹਲਚਲ! ਇਸ ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ਾਂ ਤਹਿਤ 6 ਕਿਸਾਨਾਂ ਖਿਲਾਫ ਕੇਸ ਦਰਜ
NEXT STORY