ਸਿੱਧਵਾਂ ਬੇਟ (ਚਾਹਲ) - ਪਿੰਡ ਗਾਲਿਬ ਕਲਾਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਦੀ ਮੌਤ ਲਈ ਸਹੁਰਾ ਤੇ ਪੇਕਾ ਪਰਿਵਾਰ ਇਕ-ਦੂਜੇ ਨੂੰ ਜ਼ਿਮੇਵਾਰ ਠਹਿਰਾ ਰਹੇ ਹਨ। ਮ੍ਰਿਤਕ ਦੇ ਪਿਤਾ ਨਰਿੰਦਰ ਵਾਸੀ ਮਜੁੱਫਰ ਨਗਰ (ਯੂਪੀ) ਹਾਲ ਵਾਸੀ ਚੀਮਾ ਜਲਾਲਾਬਾਦ ਨੇ ਪੁਲਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਕਿ ਉਹ ਇੱਟਾਂ ਦੇ ਭੱਠੇ ਦੇ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਲੜਕੀ ਕਾਜਲ ਨੇ ਕਰੀਬ 20 ਦਿਨ ਪਹਿਲਾਂ ਮੈਨਪਾਲ ਪੁੱਤਰ ਕ੍ਰਿਸ਼ਨਪਾਲ ਵਾਸੀ (ਯੂਪੀ) ਹਾਲ ਵਾਸੀ ਗਾਲਿਬ ਕਲਾਂ ਜੋ ਭੱਠੇ 'ਤੇ ਇੱਟਾਂ ਦਾ ਕੰਮ ਕਰਦਾ ਹੈ, ਨਾਲ ਲਵ-ਮੈਰਿਜ ਕਰਵਾਈ ਸੀ।
ਇਹ ਵੀ ਪੜ੍ਹੋ - ਅੱਤਵਾਦੀ ਹਮਲੇ 'ਚ ਮਾਰੇ ਗਏ ਰੋਹਿਤ ਮਸੀਹ ਦਾ ਹੋਇਆ ਅੰਤਿਮ ਸੰਸਕਾਰ, ਮਾਪਿਆਂ ਦਾ ਰੋ-ਰੋ ਬੁਰਾ ਹਾਲ
ਉਸ ਨੇ ਦੱਸਿਆ ਕਿ ਮੇਰੇ ਜਵਾਈ ਨੇ ਕੱਲ ਫੋਨ ਕਰਕੇ ਮੈਨੂੰ ਦੱਸਿਆ ਸੀ ਕਿ ਕਾਜਲ ਬੀਮਾਰ ਹੈ ਅਤੇ ਅੱਜ ਸਾਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਗਈ। ਜਦੋਂ ਅਸੀ ਇੱਥੇ ਆ ਕੇ ਦੇਖਿਆ ਤਾਂ ਮੇਰੀ ਲੜਕੀ ਕਾਜਲ ਦੇ ਕੱਪੜਿਆਂ ਨੂੰ ਖੂਨ ਲੱਗਾ ਹੋਇਆ ਸੀ ਅਤੇ ਸਾਨੂੰ ਸ਼ੱਕ ਹੈ ਕਿ ਕਾਜਲ ਦੀ ਉਸ ਦੇ ਸਹੁਰਾ ਪਰਿਵਾਰ ਨੇ ਹੱਤਿਆ ਕੀਤੀ ਹੈ। ਦੂਜੇ ਪਾਸੇ ਲੜਕੇ ਪਰਿਵਾਰ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਕਾਜਲ ਦੀ ਉਸ ਦੇ ਪੇਕਾ ਪਰਿਵਾਰ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ ਜਿਸ ਕਰਕੇ ਉਸ ਦੀ ਹਾਲਤ ਕਾਫੀ ਖ਼ਰਾਬ ਹੋ ਗਈ ਸੀ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਚੌਕੀ ਗਾਲਿਬ ਕਲਾਂ ਦੇ ਇੰਚਾਰਜ ਧਰਮਿੰਦਰ ਸਿੰਘ ਨੇ ਦੱਸਿਆ ਕਿ ਡਾਕਟਰਾਂ ਦਾ ਬੋਰਡ ਬਣਾ ਕੇ ਮ੍ਰਿਤਕ ਲੜਕੀ ਦਾ ਪੋਸਟ ਮਾਰਟਮ ਕਰਵਾਇਆ ਗਿਆ ਹੈ, ਰਿਪੋਰਟ ਆਉਣ ਤੋਂ ਬਾਅਦ ਬਣਦੀ ਕਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਅੱਤਵਾਦੀ ਹਮਲੇ 'ਚ ਮਾਰੇ ਗਏ ਰੋਹਿਤ ਮਸੀਹ ਦਾ ਹੋਇਆ ਅੰਤਿਮ ਸੰਸਕਾਰ, ਮਾਪਿਆਂ ਦਾ ਰੋ-ਰੋ ਬੁਰਾ ਹਾਲ
NEXT STORY