ਬਟਾਲਾ (ਗੁਰਪ੍ਰੀਤ) – ਚੰਗੇ ਭਵਿੱਖ ਦੀ ਖਾਤਰ ਦੋ ਸਾਲ ਪਹਿਲਾਂ ਕੈਨੇਡਾ ਗਿਆ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਉਰਫ ਜੋਬਨ (32) ਦੀ ਕੈਨੇਡਾ 'ਚ ਸੜਕ ਹਾਦਸੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬਟਾਲਾ ਦੇ ਉਮਰਪੁਰਾ ਨਵੀ ਆਬਾਦੀ ਦਾ ਰਹਿਣ ਵਾਲਾ ਸੀ। ਉਹ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ 3 ਮਹੀਨੇ ਦੀ ਬੱਚੀ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਮਾਤਾ ਲਖਬੀਰ ਕੌਰ, ਪਿਤਾ ਸਤਨਾਮ ਸਿੰਘ ਅਤੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਆਪਣੀ ਪਤਨੀ ਨਾਲ ਸਪਾਉਸ ਵੀਜ਼ਾ 'ਤੇ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਬਰੈਂਪਟਨ ਵਿੱਚ ਰਹਿ ਰਿਹਾ ਸੀ। ਬੀਤੇ ਕੱਲ੍ਹ ਕੰਮ ਤੋਂ ਵਾਪਸੀ ਦੌਰਾਨ ਦੂਸਰੀ ਗੱਡੀ ਦੀ ਲਾਪਰਵਾਹੀ ਕਾਰਨ ਹੋਏ ਹਾਦਸੇ 'ਚ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਹੁਣ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਗੁਹਾਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰ ਗੜਗੱਜ ਨੇ ਐਡਵੋਕੇਟ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਦਿੱਤੀਆਂ ਵਧਾਈਆਂ
NEXT STORY