ਪਟਿਆਲਾ : ਸੂਬੇ 'ਚ ਇਸ ਸਾਲ ਪਿਛਲੇ ਸਾਲ ਨਾਲੋਂ ਘੱਟ ਪਰਾਲੀ ਸਾੜੀ ਗਈ ਹੈ। ਸ਼ਨੀਵਾਰ ਦੀ ਰਾਤ 17 ਜ਼ਿਲ੍ਹਿਆਂ 'ਚ 146 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ , ਜਿਨ੍ਹਾਂ ਨੂੰ ਸੈਟੇਲਾਈਟ ਰਾਹੀਂ ਰਿਕਾਰਡ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਸੂਬੇ 'ਚ ਕੁੱਲ 1764 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਹ ਅੰਕੜਾ ਪਿਛਲੇ 2 ਸਾਲਾਂ 'ਚ ਸਭ ਤੋਂ ਘੱਟ ਹੈ। ਇਸ ਸਮੇਂ ਤੱਕ 2021 'ਚ 4327 ਤੇ 2022 'ਚ 3114 ਮਾਮਲੇ ਦਰਜ ਹੋਏ ਸਨ। ਇਸ ਹਿਸਾਬ ਨਾਲ ਇਹ ਪ੍ਰਦੂਸ਼ਣ ਤੋਂ ਬਚਾਅ ਵੱਲ ਇਕ ਵੱਡੀ ਰਾਹਤ ਦੀ ਗੱਲ ਹੈ। ਅੰਮ੍ਰਿਤਸਰ, ਤਰਨਤਾਰਨ ਅਤੇ ਪਟਿਆਲਾ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ 'ਚ ਇਨ੍ਹਾਂ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਟਰੈਕਟਰ 'ਤੇ ਜਾ ਰਹੇ ਕਿਸਾਨ ਨੂੰ ਮਾਰੀਆਂ ਗੋਲ਼ੀਆਂ
ਸਰਕਾਰ ਨੇ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ 50 ਫ਼ੀਸਦੀ ਤੱਕ ਕਮੀ ਲਿਆਉਣ ਦਾ ਟੀਚਾ ਰੱਖਿਆ ਹੈ। ਇਸ ਕਾਰਨ ਐਕਸ਼ਨ ਦੇ ਮੂਡ 'ਚ ਆ ਕੇ ਪੰਜਾਬ ਪ੍ਰਸ਼ਾਸਨ ਨੇ ਹੁਸ਼ਿਆਰਪੁਰ, ਮਲੇਰਕੋਟਲਾ, ਪਠਾਨਕੋਟ, ਰੂਪਨਗਰ, ਮੋਹਾਲੀ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਿਆਂ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਹੈ।
ਜੇਕਰ ਜ਼ਿਲ੍ਹਿਆਂ ਦੇ ਹਿਸਾਬ ਨਾਲ ਗੱਲ ਕਰੀਏ ਤਾਂ ਪਤਾ ਲੱਗਦਾ ਹੈ ਕਿ ਪਿਛਲੇ ਸਾਲ ਸੰਗਰੂਰ 'ਚ 5239, ਬਠਿੰਡਾ 'ਚ 4592, ਫਿਰੋਜ਼ਪੁਰ 'ਚ 4295, ਮੁਕਤਸਰ 'ਚ 3884 ਅਤੇ ਮੋਗਾ 'ਚ 3609 ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਦਰਜ ਕੀਤੇ ਗਏ ਸਨ।
ਇਹ ਵੀ ਪੜ੍ਹੋ: ਸਰਵੇ 'ਚ ਹੋਇਆ ਖੁਲਾਸਾ, ਬਠਿੰਡਾ ਦਾ 78 ਫੀਸਦੀ ਪਾਣੀ ਨਹੀਂ ਹੈ ਪੀਣਯੋਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਵਿਖੇ ਪਿਸਤੌਲ ਦੀ ਨੋਕ ’ਤੇ ਸਕਾਰਪੀਓ ਤੇ ਮੋਬਾਇਲ ਲੁੱਟਿਆ, ਪੁਲਸ ਨੇ ਕੇਸ ਕੀਤਾ ਦਰਜ
NEXT STORY