ਚੰਡੀਗੜ੍ਹ : ਸੂਬਾ ਸਰਕਾਰ ਦੀਆਂ ਜ਼ਿਆਦਾਤਰ ਸੇਵਾਵਾਂ ਆਨਲਾਈਨ ਹੋ ਚੁੱਕੀਆਂ ਹਨ। ਇਸ ਦੌਰਾਨ ਸੂਬੇ ਦੇ ਮਾਲੀਆ ਵਿਭਾਗ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਲੋਕ 500 ਰੁਪਏ ਤੱਕ ਦੇ ਸਟੈਂਪ ਪੇਪਰ ਆਨਲਾਈਨ ਆਰਡਰ ਕਰ ਕੇ ਮੰਗਵਾ ਸਕਦੇ ਹਨ। ਨਾਲ ਹੀ ਹੁਣ ਘਰ ਬੈਠੇ-ਬੈਠੇ ਜਾਇਦਾਦਾਂ ਦੀ ਫਰਦ ਵੀ ਆਨਲਾਈਨ ਮੰਗਵਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ
ਸਰਕਾਰੀ ਕੰਮ ਕਰਵਾਉਣ ਲਈ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਪੰਜਾਬ ਸਰਕਾਰ ਦੀ ਵੈੱਬਸਾਈਟ https://jamabandi.punjab.gov.in 'ਤੇ ਜਾ ਕੇ ਆਨਲਾਈਨ ਫਰਦ ਵਾਲੇ ਆਪਸ਼ਨ 'ਤੇ ਜਾ ਕੇ ਫਰਦ ਘਰ ਮੰਗਵਾਈ ਜਾ ਸਕਦੀ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨ ਸਰਕਾਰ ਸ਼ੁਰੂਆਤ ਤੋਂ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਯੋਜਨਾਵਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭ੍ਰਿਸ਼ਟਾਚਾਰ ਤੋਂ ਪ੍ਰੇਸ਼ਾਨ ਹੋ ਚੁੱਕੇ ਸਨ, ਪਰ ਹੁਣ ਕਈ ਸੇਵਾਵਾਂ ਆਨਲਾਈਨ ਹੋ ਜਾਣ ਨਾਲ ਕੰਮ ਬਿਨਾਂ ਰਿਸ਼ਵਤ ਅਤੇ ਸਿਫਾਰਿਸ਼ ਦੇ ਹੋ ਰਹੇ ਹਨ। ਇਸ ਨਾਲ ਹੁਣ ਜਿੱਥੇ ਕੰਮ ਕਰਵਾਉਣ 'ਚ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਘਟੇਗੀ, ਉੱਥੇ ਹੀ ਭ੍ਰਿਸ਼ਟਾਚਾਰ ਨੂੰ ਵੀ ਠੱਲ ਪਵੇਗੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਫਿਰ ਆਈ ਦਿਲ ਝੰਜੋੜਨ ਵਾਲੀ ਖ਼ਬਰ, ਮਹਿਲ ਕਲਾਂ ਦੀ ਦਿਲਪ੍ਰੀਤ ਕੌਰ ਦੀ ਅਚਾਨਕ ਮੌਤ
ਦੱਸ ਦੇਈਏ ਕਿ ਫਰਦ ਲੈਣ ਲਈ ਦਫਤਰਾਂ 'ਚ 20 ਰੁਪਏ ਸਰਕਾਰੀ ਫੀਸ ਤੈਅ ਕੀਤੀ ਗਈ ਹੈ। ਹੁਣ ਜੇਕਰ ਦਫਤਰਾਂ 'ਚ ਜਾ ਕੇ ਖੱਜਲ-ਖੁਆਰੀ ਤੋਂ ਬਚਣਾ ਹੈ ਤਾਂ ਈ-ਮੇਲ ਰਾਹੀਂ ਫਰਦ ਮੰਗਵਾਉਣ ਲਈ 50 ਰੁਪਏ ਫੀਸ ਦੇਣੀ ਪਵੇਗੀ। ਜੇਕਰ ਕਿਸੇ ਪਿੰਡ 'ਚ ਫਰਦ ਮੰਗਵਾਉਣੀ ਹੈ ਤਾਂ ਉਸ ਲਈ 100 ਰੁਪਏ ਦੇਣੇ ਪੈਣਗੇ ਅਤੇ ਜੇਕਰ ਸੂਬੇ ਤੋਂ ਬਾਹਰ ਦੇ ਪਤੇ 'ਤੇ ਫਰਦ ਮੰਗਵਾਉਣੀ ਹੈ ਤਾਂ ਉਸ ਲਈ 200 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਈ-ਮੇਲ ਰਾਹੀਂ ਫਰਦ 3 ਕੰਮਕਾਜੀ ਦਿਨਾਂ 'ਚ ਪਹੁੰਚ ਜਾਂਦੀ ਹੈ ਤੇ ਕੋਰੀਅਰ ਰਾਹੀਂ ਮੰਗਵਾਈ ਗਈ ਫਰਦ 7 ਦਿਨਾਂ 'ਚ ਦਿੱਤੇ ਗਏ ਪਤੇ 'ਤੇ ਪਹੁੰਚਾ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: ਹਾਈ ਪ੍ਰੋਫਾਈਲ ਹਨੀ ਟ੍ਰੈਪ ਮਾਮਲੇ ’ਚ ਵੱਡਾ ਖੁਲਾਸਾ, ਪੁਲਸ ਅਫਸਰ ਸਣੇ ਵਕੀਲ ਬੀਬੀ ਦਾ ਨਾਂ ਵੀ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ’ਚ ਨਾਬਾਲਗ ਹਿੰਦੂ ਕੁੜੀ ਨੂੰ ਅਗਵਾ ਕਰਕੇ ਕੀਤਾ ਨਿਕਾਹ
NEXT STORY