ਤਪਾ ਮੰਡੀ (ਸ਼ਾਮ, ਗਰਗ) : ਪੰਜਾਬ ਦੇ ਕਿਸਾਨਾਂ ਦੇ ਸਿਰ 'ਤੇ ਦਿਨੋਂ-ਦਿਨ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ। ਭਾਵੇਂ ਕਰਜ਼ਾ ਵਪਾਰਕ ਬੈਂਕਾਂ, ਸਹਿਕਾਰੀ ਬੈਂਕਾਂ, ਖੇਤੀਬਾੜੀ ਬੈਂਕਾਂ ਦਾ ਹੋਵੇ ਜਾਂ ਫਿਰ ਆੜ੍ਹਤੀਆਂ ਦਾ, ਕਰਜ਼ੇ ਦਾ ਬੋਝ ਘੱਟਣ ਦੀ ਬਜਾਏ ਵੱਧਦਾ ਹੀ ਜਾ ਰਿਹਾ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਅਨੁਸਾਰ ਪੰਜਾਬ ਦੇ 1450 ਦੇ ਕਰੀਬ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਇਸ ਦੇ ਜੋ ਕਾਰਨ ਹਨ, ਵੇਰਵੇ ਤਾਂ ਨਹੀਂ ਦਿੱਤੇ ਗਏ ਪਰ ਕਿਸਾਨ ਜੱਥੇਬੰਦੀਆਂ ਦੇ ਅਨੁਸਾਰ ਜ਼ਿਆਦਾਤਰ ਕਿਸਾਨਾਂ ਦੇ ਸਿਰ ਕਰਜ਼ੇ ਸਬੰਧੀ ਜੋ ਰਿਪੋਰਟ ਸੰਸਦ 'ਚ ਪੇਸ਼ ਕੀਤੀ ਹੈ, ਉਹ ਬਹੁਤ ਹੀ ਹੈਰਾਨੀਜਨਕ ਹੈ।
ਇਹ ਵੀ ਪੜ੍ਹੋ : ਪਤੀ ਨੇ ਕੀਤੀ ਕੁੱਟਮਾਰ, ਕਰਵਾਇਆ ਗਰਭਪਾਤ, ਕਈ ਕੁੜੀਆਂ ਨਾਲ ਨਾਜਾਇਜ਼ ਸਬੰਧਾਂ ਦਾ ਦੋਸ਼
ਆਰ. ਟੀ. ਆਈ. ਕਾਰਕੁੰਨ ਸੱਤਪਾਲ ਗੋਇਲ ਨੇ ਖ਼ੁਲਾਸਾ ਕੀਤਾ ਕਿ ਕਮੇਟੀ ਦੀ ਰਿਪੋਰਟ ਅਨੁਸਾਰ ਪੂਰੇ ਭਾਰਤ 'ਚੋਂ ਪੰਜਾਬ ਦੇ ਕਿਸਾਨਾਂ ਸਿਰ ਬੈਂਕਾ ਦਾ 74500 ਕਰੋੜ ਰੁਪਏ ਦੇ ਕਰੀਬ ਕਰਜ਼ਾ ਹੈ। ਇਨ੍ਹਾਂ 'ਚੋਂ 64500 ਕਰੋੜ ਰੁਪਏ ਦੇ ਕਰੀਬ ਵਪਾਰਕ ਬੈਂਕਾ ਦਾ, 1100 ਕਰੋੜ ਰੁਪਏ ਸਹਿਕਾਰੀ ਬੈਂਕਾਂ ਦਾ ਅਤੇ 9000 ਕਰੋੜ ਰੁਪਏ ਦੇ ਕਰੀਬ ਖੇਤੀਬਾੜੀ ਬੈਂਕਾਂ ਦਾ ਕਰਜ਼ਾ ਹੈ। ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਹਰੇਕ ਕਿਸਾਨ ਵੱਲ ਔਸਤਨ 2.95 ਲੱਖ ਦਾ ਕਰਜ਼ਾ ਹੈ।
ਇਹ ਵੀ ਪੜ੍ਹੋ : ਮੁੰਡੇ ਨੇ ਚਿੱਟੇ 'ਤੇ ਲਾਈ ਨਾਬਾਲਗ ਕੁੜੀ, ਬੇਹੋਸ਼ ਕਰਕੇ ਕਰਦਾ ਰਿਹਾ ਜਬਰ-ਜ਼ਿਨਾਹ, ਬਣਾਈ ਵੀਡੀਓ
ਇਸ ਤੋਂ ਇਲਾਵਾ ਆੜ੍ਹਤੀਆਂ ਅਤੇ ਪ੍ਰਾਈਵੇਟ ਫਾਈਨਾਂਸਰਾਂ ਦਾ ਕਰਜ਼ਾ ਵੱਖਰਾ ਹੈ। ਸੂਬੇ ਦੇ ਕਿਸਾਨਾਂ ਸਿਰ ਕਰਜ਼ੇ ਦੇ ਕਾਰਨ ਜੋ ਵੀ ਹੋਣ ਪਰ ਜਿਸ ਢੰਗ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਸਰਕਾਰ ਸਿਰ ਕਰਜ਼ੇ ਦੀ ਪੰਡ ਦਿਨੋਂ-ਦਿਨ ਭਾਰੀ ਹੋ ਰਹੀ ਹੈ, ਇਹ ਬਹੁਤ ਹੀ ਹੈਰਾਨੀਜਨਕ ਹੈ। ਇਸ ਦੇ ਕਾਰਨਾਂ ਦੀ ਜਾਂਚ ਦੀ ਲੋੜ ਹੈ। ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਸਰਕਾਰ ਸਿਰ ਚੜ੍ਹੇ ਕਰਜ਼ੇ ਦੀ ਪੰਡ ਨੂੰ ਹਲਕਾ ਕੀਤਾ ਜਾਣਾ ਸਮੇਂ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ ਦੇ 9 ਸਕੂਲਾਂ 'ਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ
NEXT STORY