ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਵੇਖਿਆ ਜਾ ਸਕਦਾ ਹੈ। ਜਿਸ ਤੋਂ ਬਾਅਦ ਮੀਂਹ ਦੇ ਨਾਲ ਸੂਬੇ ਵਿੱਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ HDFC ਬੈਂਕ
ਇਥੇ ਇਹ ਵੀ ਦੱਸ ਦੇਈਏ ਕਿ ਅੱਜ ਸਵੇਰੇ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਬਹੁਤੇ ਪੰਜਾਬ ਵਾਸੀਆਂ ਦੇ ਫ਼ੋਨ 'ਤੇ ਮੈਸੇਜ ਵੀ ਆਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਆਉਣ ਵਾਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਬਾਰੇ ਅਲਰਟ ਕੀਤਾ ਗਿਆ ਹੈ। ਉਥੇ ਹੀ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਹਵਾਲੇ ਨਾਲ ਭੇਜੇ ਗਏ ਇਨ੍ਹਾਂ ਮੈਸੇਜ਼ਿਸ 'ਚ ਸਾਫ਼ ਤੌਰ 'ਤੇ ਲਿਖਿਆ ਗਿਆ ਹੈ ਕਿ ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਪਠਾਨਕੋਟ, ਤਰਨਤਾਰਨ ਵਿਚ ਕੁਝ ਥਾਵਾਂ 'ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਅਸਮਾਨੀ ਬਿਜਲੀ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੂੰ 112'ਤੇ ਫ਼ੋਨ ਕਰੋ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ
ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ, ਪੰਜਾਬ ਦੇ 12 ਜ਼ਿਲ੍ਹਿਆਂ ‘ਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ ਮੌਸਮ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਉਥੇ ਹੀ ਜੇਕਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਆਮ ਦੇ ਆਸ-ਪਾਸ ਰਿਹਾ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਲੁੱਟਿਆ ਬੈਂਕ ਤੇ ਫੈਕਟਰੀ 'ਚ ਧਮਾਕੇ ਕਾਰਣ 4 ਲੋਕਾਂ ਦੀ ਮੌਤ, ਅੱਜ ਦੀਆਂ ਟੌਪ-10 ਖਬਰਾਂ
NEXT STORY