ਜਲੰਧਰ (ਵੈੱਬ ਡੈਸਕ)- ਆਉਣ ਵਾਲੇ ਦਿਨਾਂ ਨੂੰ ਲੈ ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 17 ਤਾਰੀਖ਼ ਲਈ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਤਾਰੀਖ਼ਾਂ ਵਿਚੋਂ 14,15 ਅਤੇ 16 ਤਾਰੀਖ਼ ਨੂੰ ਪੰਜਾਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਚ ਅੱਜ ਤੋਂ ਹੀ ਬਦਲਾਅ ਵੇਖਣ ਨੂੰ ਮਿਲੇਗਾ। ਵਿਭਾਗ ਅਨੁਸਾਰ 13 ਤੋਂ 15 ਅਗਸਤ ਦੇ ਵਿਚਕਾਰ ਸੂਬੇ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। 16 ਅਗਸਤ ਤੋਂ ਮੌਸਮ ਫਿਰ ਸਾਫ਼ ਰਹੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਇਹ ਸਕੂਲ ਬੰਦ ਕਰਨ ਦੇ ਹੁਕਮ

ਮੌਸਮ ਵਿਭਾਗ ਦੀ ਕੀਤੀ ਗਈ ਭਵਿੱਖਬਾਣੀ ਮੁਤਾਬਕ 14, 15 ਅਤੇ 16 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿਚ ਵਿਭਾਗ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਦਾ ਅਸਰ ਵੇਖਣ ਨੂੰ ਮਿਲੇਗਾ ਅਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਵਿਭਾਗ ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਸੁਚੇਤ ਰਹਿਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਜਾਰੀ ਹੈ। ਸ਼ਿਮਲਾ, ਸਿਰਮੌਰ, ਮੰਡੀ ਅਤੇ ਕਾਂਗੜਾ ਵਿੱਚ ਭਾਰੀ ਮੀਂਹ ਪਿਆ। ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਤੋਂ 14 ਅਗਸਤ ਤੱਕ ਰਾਜ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਰਜ ਕੀਤੀ ਜਾਵੇਗੀ ਅਤੇ ਇਸ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਸ਼ਿਮਲਾ, ਬਿਲਾਸਪੁਰ, ਕਾਂਗੜਾ, ਮੰਡੀ ਜ਼ਿਲ੍ਹਿਆਂ ਲਈ ਇਹ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਮੁੜ ਡੈਮ ਤੋਂ ਛੱਡਿਆ ਪਾਣੀ, ਚਿਤਾਵਨੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
NEXT STORY