ਨਵੀਂ ਦਿੱਲੀ/ਚੰਡੀਗੜ੍ਹ (ਕਮਲ ਕਾਂਸਲ)- ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਨਹੀਂ ਕਰਨ ਲਈ ਐੱਨ.ਜੀ.ਟੀ. ਚੀਫ਼ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਪੰਜਾਬ 'ਤੇ 2 ਹਜ਼ਾਰ ਕਰੋੜ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ। ਐੱਨ.ਜੀ.ਟੀ. ਨੇ ਆਪਣੇ ਫ਼ੈਸਲੇ 'ਚ ਕਿਹਾ ਕਿ ਪੰਜਾਬ 2014 ਤੋਂ ਪ੍ਰਦੂਸ਼ਣ ਕੰਟਰੋਲ ਉਪਾਵਾਂ ਲਈ ਮਿਲੀ ਸਮੇਂ ਹੱਦ ਦੀ ਪਾਲਣਾ ਕਰਨ 'ਚ ਅਸਫ਼ਲ ਰਿਹਾ ਹੈ। ਇਸ ਦੇ ਨਾਲ ਹੀ ਸੀਵਰੇਜ ਪ੍ਰਬੰਧਨ, ਜਲ ਪ੍ਰਦੂਸ਼ਣ ਅਤੇ ਜਲ ਪ੍ਰਦੂਸ਼ਣ ਕੰਟਰੋਲ ਡਿਵਾਈਸ ਲਗਾਉਣ 'ਚ ਅਸਫ਼ਲ ਰਿਹਾ। ਇੰਨਾ ਹੀ ਨਹੀਂ ਐੱਨ.ਜੀ.ਟੀ. ਨੇ ਪੰਜਾਬ ਸਰਕਾਰ ਨੂੰ ਪ੍ਰਦੂਸ਼ਣ ਫੈਲਾਉਣ ਵਾਲਿਆਂ ਤੋਂ 2080 ਕਰੋੜ ਰੁਪਏ ਦਾ ਜੁਰਮਾਨਾ ਵਸੂਲਣ ਲਈ ਕਿਹਾ ਹੈ।
ਇਹ ਵੀ ਪੜ੍ਹੋ : ਭਾਰਤ ਦਾ ਉਹ ਪਿੰਡ ਜਿਥੇ ਗੰਢੇ-ਲਸਣ ਖਾਣ ’ਤੇ ਪਾਬੰਦੀ, ਖਰੀਦ ਕੇ ਨਹੀਂ ਲਿਜਾ ਸਕਦੇ ਘਰ
ਐੱਨ.ਜੀ.ਟੀ. ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਵੱਡੇ ਪੈਮਾਨੇ 'ਤੇ ਪਾਲਣਾ ਨਹੀਂ ਕੀਤੀ ਗਈ, ਜਿਸ ਕਾਰਨ ਮੌਤ ਅਤੇ ਬੀਮਾਰੀਆਂ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਿਆ, ਜਦੋਂ ਕਿ ਇਸ ਲਈ ਜਵਾਬਦੇਹੀ ਵੀ ਤੈਅ ਨਹੀਂ ਕੀਤੀ ਗਈ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਐੱਨ.ਜੀ.ਟੀ. ਨੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਕੂੜੇ ਦੇ ਸਹੀ ਪ੍ਰਬੰਧਨ ਲਈ ਵਾਤਾਵਰਣ ਸੰਬੰਧੀ ਮੁਆਵਜ਼ੇ ਵਜੋਂ 3 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸੇ ਤਰ੍ਹਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪ੍ਰਤਾਪਗੜ੍ਹ, ਰਾਏਬਰੇਲੀ ਅਤੇ ਜੌਨਪੁਰ ਜ਼ਿਲ੍ਹਿਆਂ 'ਚ ਤਰਲ ਕੂੜੇ ਦੇ ਸਹੀ ਪ੍ਰਬੰਧਨ ਨਾ ਕਰਨ 'ਤੇ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜਲੰਧਰ: DCP ਡੋਗਰਾ ਨਾਲ ਵਿਵਾਦ ਸੁਲਝਣ ਤੋਂ ਬਾਅਦ MLA ਰਮਨ ਅਰੋੜਾ ਦਾ ਬਿਆਨ ਆਇਆ ਸਾਹਮਣੇ
NEXT STORY