ਲੁਧਿਆਣਾ (ਹਿਤੇਸ਼) : ਪਾਰਕ ਦੀ ਜਗ੍ਹਾ ’ਚ ਹੋਏ ਕਬਜ਼ੇ ਨੂੰ ਹਟਾਉਣ ਦੇ ਆਰਡਰ ਲਾਗੂ ਨਾ ਕਰਨ ਦੇ ਦੋਸ਼ ’ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਨਗਰ ਨਿਗਮ ਨੂੰ 50 ਹਜ਼ਾਰ ਦਾ ਜੁਰਮਾਨਾ ਠੋਕਿਆ ਗਿਆ ਹੈ ਅਤੇ ਕਮਿਸ਼ਨਰ ਨੂੰ ਗ੍ਰਿਫਤਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਮਾਮਲੇ ’ਚ ਐੱਨ. ਜੀ. ਓ. ਦੇ ਮੈਂਬਰਾਂ ਵੱਲੋਂ ਸੰਗੀਤ ਸਿਨੇਮਾ ਨੇੜੇ ਪਾਰਕ ’ਚ ਲਾਇਬ੍ਰੇਰੀ ਦੀ ਆੜ ’ਚ ਨਾਜਾਇਜ਼ ਉਸਾਰੀ ਕਰਨ ਦਾ ਦੋਸ਼ ਲਾਇਆ ਗਿਆ ਹੈ।
ਇਸ ਸਬੰਧ ’ਚ ਕਾਰਵਾਈ ਕਰਨ ਬਾਰੇ ਨਿਰਦੇਸ਼ ਐੱਨ. ਜੀ. ਟੀ. ਵੱਲੋਂ ਇਕ ਸਾਲ ਪਹਿਲਾਂ ਦਿੱਤੇ ਗਏ ਸਨ ਪਰ ਨਗਰ ਨਿਗਮ ਵੱਲੋਂ ਇਸ ਆਰਡਰ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਦੇ ਮੱਦੇਨਜ਼ਰ ਐੱਨ. ਜੀ. ਟੀ. ਵੱਲੋਂ ਨਗਰ ਨਿਗਮ ਨੂੰ 50 ਹਜ਼ਾਰ ਦਾ ਜੁਰਮਾਨਾ ਠੋਕਿਆ ਗਿਆ ਹੈ। ਇਸ ਤੋਂ ਇਲਾਵਾ ਕਮਿਸ਼ਨਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਰ੍ਹਾਂ ਨੋਟਿਸ ਜਾਰੀ ਕਰ ਕੇ ਗ੍ਰਿਫਤਾਰੀ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : SBI ਦਾ ਵੱਡਾ ਫੈਸਲਾ: ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਗਾਹਕਾਂ 'ਤੇ ਪਵੇਗਾ ਅਸਰ
ਪਹਿਲਾਂ ਵੀ ਹੋ ਚੁੱਕੈ ਇਕ ਲੱਖ ਦਾ ਜੁਰਮਾਨਾ
ਇਸ ਮਾਮਲੇ ’ਚ ਐੱਨ. ਜੀ. ਓ. ਦੇ ਮੈਂਬਰਾਂ ਵੱਲੋਂ ਪਾਰਕ ’ਚ 22 ਲੱਖ ਦੇ ਸਰਕਾਰੀ ਫੰਡ ਨਾਲ ਲਾਇਬ੍ਰੇਰੀ ਦੀ ਉਸਾਰੀ ਨੂੰ ਸੁਪਰੀਮ ਕੋਰਟ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਗਿਆ ਹੈ, ਜਿਸ ਨੂੰ ਲੈ ਕੇ ਰਿਪੋਰਟ ਤਿਆਰ ਕਰਨ ਲਈ ਐੱਨ. ਜੀ. ਟੀ. ਵੱਲੋਂ ਜੁਆਇੰਟ ਕਮੇਟੀ ਦਾ ਗਠਨ ਕੀਤਾ ਗਿਆ ਪਰ ਨਗਰ ਨਿਗਮ ਵੱਲੋਂ ਇਸ ਕਮੇਟੀ ਨੂੰ ਮਸਟਰ ਪਲਾਨ ਦਾ ਰਿਕਾਰਡ ਨਹੀਂ ਦਿੱਤਾ ਗਿਆ, ਸਗੋਂ ਪਾਰਕ ਨੂੰ ਰੋਡ ਦਾ ਹਿੱਸਾ ਦੱਸ ਕੇ ਮਾਮਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੈ ਕੇ ਐੱਨ. ਜੀ. ਟੀ. ਵੱਲੋਂ ਪਹਿਲਾਂ ਵੀ ਨਗਰ ਨਿਗਮ ਨੂੰ ਇਕ ਲੱਖ ਦਾ ਜੁਰਮਾਨਾ ਲਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ. ਦੇ ਬੇਟੇ ਦੀ ਮੌਤ
NEXT STORY