ਲੁਧਿਆਣਾ (ਹਿਤੇਸ਼): ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਲੁਧਿਆਣਾ ਵਿਚ ਇਕ ਫੈਕਟਰੀ ਵਿਚ ਸੀਵਰੇਜ ਲਾਈਨ ਦੀ ਸਫ਼ਾਈ ਕਰਦਿਆਂ ਜ਼ਹਿਰੀਲੀ ਗੈਸ ਕਾਰਨ ਤਿੰਨ ਲੋਕਾਂ ਦੀ ਮੌਤ ਤੇ 2 ਲੋਕਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਦਾ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਪੰਜਾਬ ਸਰਕਾਰ ਤੇ ਲੁਧਿਆਣਾ ਪੁਲਸ ਨੂੰ ਨੋਟਿਸ ਜਾਰੀ ਕਰ ਕੇ 2 ਹਫ਼ਤਿਆਂ ਦੇ ਅੰਦਰ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਲੁਧਿਆਣਾ ਪੁਲਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਵੱਲੋਂ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ, ਜਿਸ ਵਿਚ ਜਾਂਚ ਦੀ ਸਥਿਤੀ, ਜ਼ਖ਼ਮੀ ਦੀ ਸਿਹਤ ਅਤੇ ਸਰਕਾਰ ਵੱਲੋਂ ਐਲਾਨੇ ਮੁਆਵਜ਼ੇ ਦੇ ਵੇਰਵੇ ਮੰਗੇ ਗਏ ਹਨ। ਰਿਪੋਰਟ ਸੌਂਪਣ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ।
ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ ਵਾਲਿਆਂ ਦੀ 9 ਹੋਈ ਗਿਣਤੀ (ਵੀਡੀਓ)
NEXT STORY