ਮੋਹਾਲੀ, (ਮਰਵਾਹਾ)- ਕੇਂਦਰੀ ਜਾਂਚ ਏਜੰਸੀ (ਐੱਨ. ਆਈ. ਏ.) ਵਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਗਏ ਕਾਨੂੰਨੀ ਨੋਟਿਸਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਸ ਸਬੰਧ ਵਿਚ ਕਿਸਾਨ ਅੰਦੋਲਨ ਦੇ ਮਦਦਗਾਰਾਂ ਨੂੰ ਪਾਰਟੀ ਵਲੋਂ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਦਾ ਕਿਸਾਨ ਘੋਲ ਦੇ ਮਦਦਗਾਰਾਂ ਵਿਰੁੱਧ ਘੇਰਾਬੰਦੀ ਕਰਨਾ ਕੇਂਦਰ ਸਰਕਾਰ ਦਾ ਕਿਸਾਨੀ ਸੰਘਰਸ਼ ਵਿਰੁੱਧ ਨਵਾਂ ਪੈਂਤੜਾ ਹੈ, ਜਿਸ ਨੂੰ ਕਦੇ ਵੀ ਸਫ਼ਲ ਹੋਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਵਲੋਂ ਲੁਧਿਆਣਾ ਅਤੇ ਪਟਿਆਲਾ ਦੇ ਤਿੰਨ ਟਰਾਂਸਪੋਟਰਾਂ, ਇਕ ਪੱਤਰਕਾਰ ਅਤੇ ਜਲੰਧਰ ਦੇ ਇਕ ਪ੍ਰੋਫੈਸਰ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਕੇ ਤਲਬ ਕੀਤਾ ਗਿਆ ਹੈ, ਜਦਕਿ ਇਨ੍ਹਾਂ ਨੇ ਕੋਈ ਵੀ ਗੈਰਕਾਨੂੰਨੀ ਕੰਮ ਨਹੀਂ ਕੀਤਾ। ਕੇਂਦਰ ਦੇ ਇਸ਼ਾਰਿਆਂ ’ਤੇ ਕੇਂਦਰੀ ਜਾਂਚ ਏਜੰਸੀ ਦਾ ਕਿਸਾਨ ਅੰਦੋਲਨ ਦੇ ਮਦਦਗਾਰਾਂ ਨੂੰ ਬੇਵਜ੍ਹਾ ਤੰਗ ਕਰਨਾ ਬੇਹੱਦ ਮੰਦਭਾਗਾ ਹੈ।
NIA ਵੱਲੋਂ ਕਿਸਾਨਾਂ ਨੂੰ ਨੋਟਿਸ ਜਾਰੀ ਕਰਨੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ : ਬੀਬੀ ਜਗੀਰ ਕੌਰ
NEXT STORY