ਨੈਸ਼ਨਲ ਡੈਸਕ- ਇਸ ਸਾਲ ਮਾਰਚ ਮਹੀਨੇ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਗ੍ਰਨੇਡ ਹਮਲੇ ਕੀਤੇ ਗਏ ਸਨ, ਜਿਸ ਕਾਰਨ ਪੂਰੇ ਸੂਬੇ ਦੇ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਛਾ ਗਿਆ ਸੀ। ਇਸੇ ਦੌਰਾਨ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ 'ਚ ਇਕ ਮੰਦਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਲੋੜੀਂਦੇ ਮੁੱਖ ਅੱਤਵਾਦੀ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ।
ਮੁਲਜ਼ਮ ਦੀ ਪਛਾਣ ਸ਼ਰਨਜੀਤ ਕੁਮਾਰ ਉਰਫ਼ ਸੰਨੀ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਭੈਣੀ ਬਾਂਗਰ, ਕਾਦੀਆਂ ਦਾ ਰਹਿਣ ਵਾਲਾ ਹੈ। ਉਸ ਨੂੰ ਸ਼ੁੱਕਰਵਾਰ ਦੇਰ ਰਾਤ ਬਿਹਾਰ ਦੇ ਗਯਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 15 ਮਾਰਚ, 2025 ਨੂੰ ਦੋ ਬਾਈਕ ਸਵਾਰ ਹਮਲਾਵਰਾਂ ਗੁਰਸਿਦਕ ਸਿੰਘ ਅਤੇ ਵਿਸ਼ਾਲ ਗਿੱਲ ਨੇ ਯੂਰਪ, ਅਮਰੀਕਾ ਅਤੇ ਕੈਨੇਡਾ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਨਾਲ ਗ੍ਰਨੇਡ ਹਮਲਾ ਕੀਤਾ ਸੀ।
ਐੱਨ.ਆਈ.ਏ. ਦੀ ਜਾਂਚ ਅਨੁਸਾਰ, ਹੈਂਡਲਰਾਂ ਨੇ ਭਾਰਤ ਵਿੱਚ ਇਨ੍ਹਾਂ ਹਮਲਾਵਰਾਂ ਨੂੰ ਫੰਡ, ਅੱਤਵਾਦੀ ਹਾਰਡਵੇਅਰ, ਲੌਜਿਸਟਿਕਲ ਸਹਾਇਤਾ ਅਤੇ ਹੋਰ ਜਾਣਕਾਰੀ ਦਿੱਤੀ। ਸ਼ਰਨਜੀਤ ਨੇ 1 ਮਾਰਚ 2025 ਨੂੰ ਬਟਾਲਾ ਵਿੱਚ ਚਾਰ ਗ੍ਰਨੇਡਾਂ ਦੀ ਖੇਪ ਹਾਸਲ ਕੀਤੀ ਸੀ ਤੇ ਉਸ ਨੇ ਹਮਲੇ ਤੋਂ ਦੋ ਦਿਨ ਪਹਿਲਾਂ ਇਨ੍ਹਾਂ ਵਿੱਚੋਂ ਇੱਕ ਗ੍ਰਨੇਡ ਗੁਰਸਿਦਕ ਅਤੇ ਵਿਸ਼ਾਲ ਨੂੰ ਸੌਂਪਿਆ ਸੀ।
ਇਹ ਵੀ ਪੜ੍ਹੋ- 'ਵੱਡੀ ਲੜਾਈ' ਦੀ ਤਿਆਰੀ ਕਰ ਰਿਹਾ ਫਰਾਂਸ ! ਹਸਪਤਾਲਾਂ ਨੂੰ ਦਿੱਤੇ ਨਿਰਦੇਸ਼
ਹਮਲੇ ਤੋਂ ਬਾਅਦ ਸ਼ਰਨਜੀਤ ਐੱਨ.ਆਈ.ਏ. ਦੇ ਛਾਪਿਆਂ ਦੌਰਾਨ ਬਟਾਲਾ ਤੋਂ ਫਰਾਰ ਹੋ ਗਿਆ ਅਤੇ ਕਈ ਮਹੀਨਿਆਂ ਤੱਕ ਪੁਲਸ ਤੋਂ ਬਚਣ ਵਿੱਚ ਕਾਮਯਾਬ ਰਿਹਾ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਉਸ ਨੂੰ ਅੰਤ ਵਿੱਚ ਗਯਾ ਜ਼ਿਲ੍ਹੇ ਦੇ ਸ਼ੇਰਘਾਟੀ ਬਲਾਕ ਵਿੱਚ ਦਿੱਲੀ-ਕੋਲਕਾਤਾ ਰਾਸ਼ਟਰੀ ਰਾਜਮਾਰਗ 2 'ਤੇ ਗੋਪਾਲਪੁਰ ਪਿੰਡ ਵਿੱਚ ਟ੍ਰੇਸ ਕਰ ਲਿਆ ਗਿਆ। ਐੱਨ.ਆਈ.ਏ. ਦੀ ਟੀਮ ਨੇ ਸ਼ੇਰਘਾਟੀ ਪੁਲਸ ਦੀ ਸਹਾਇਤਾ ਨਾਲ ਦੇਰ ਰਾਤ ਛਾਪਾ ਮਾਰਿਆ ਤੇ ਉਸ ਨੂੰ ਘੇਰ ਕੇ ਗ੍ਰਿਫਤਾਰ ਕਰ ਲਿਆ।
ਸ਼ਰਨਜੀਤ ਨੂੰ ਪੁੱਛਗਿੱਛ ਲਈ ਤੁਰੰਤ ਚੰਡੀਗੜ੍ਹ ਲਿਜਾਇਆ ਗਿਆ ਹੈ ਤੇ ਅੰਮ੍ਰਿਤਸਰ ਹਮਲੇ ਵਿੱਚ ਸ਼ਾਮਲ ਅੰਤਰਰਾਸ਼ਟਰੀ ਅੱਤਵਾਦੀ ਨੈੱਟਵਰਕ ਨੂੰ ਬੇਪਰਦਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਐੱਨ.ਆਈ.ਏ. ਅਤੇ ਬਿਹਾਰ ਪੁਲਸ ਨੇ ਪਿਛਲੇ ਸਮੇਂ ਵਿੱਚ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਪੂਲਰ ਫਰੰਟ ਆਫ਼ ਇੰਡੀਆ (ਪੀ.ਐੱਫ.ਆਈ.) ਦੇ ਕਈ ਮੁਲਜ਼ਮਾਂ ਨੂੰ ਸਾਂਝੇ ਤੌਰ 'ਤੇ ਗ੍ਰਿਫ਼ਤਾਰ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ
NEXT STORY