ਮੋਹਾਲੀ (ਸੰਦੀਪ)- ਮੋਹਾਲੀ ਸਥਿਤ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਖ਼ਾਲਿਸਤਾਨੀ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਸਣੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਨਾਲ-ਨਾਲ ਅਦਾਲਤ ਨੇ ਦੋਸ਼ੀ ਕੁਲਵਿੰਦਰ ਸਿੰਘ ਖਾਨਪੁਰੀਆ ’ਤੇ 3.75 ਲੱਖ ਰੁਪਏ, ਰਵਿੰਦਰਪਾਲ ਸਿੰਘ ਅਤੇ ਜਗਦੇਵ ਸਿੰਘ ’ਤੇ 3.20 ਲੱਖ ਰੁਪਏ ਅਤੇ ਹਰਚਰਨ ਸਿੰਘ ’ਤੇ 3 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ।
ਗੌਰ ਕਰਨ ਵਾਲੀ ਗੱਲ ਹੈ ਕਿ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਪਿਛਲੇ ਪੰਜ ਸਾਲ ਤੋਂ ਮੁਕਤਸਰ ਜੇਲ੍ਹ ਵਿਚ ਬੰਦ ਹੈ। ਸੁਰੱਖਿਆ ਦੇ ਮੱਦੇਨਜ਼ਰ ਖਾਨਪੁਰੀਆ ਅਤੇ ਹੋਰ ਮੁਲਜ਼ਮਾਂ ਨੂੰ ਪੁਲਸ ਵੱਲੋਂ ਕੋਰਟ ਵਿਚ ਵੀਡੀਓ ਕਾਨਫਰੰਸ ਰਾਹੀਂ ਹੀ ਪੇਸ਼ ਕੀਤਾ ਗਿਆ ਹੈ। ਐੱਨ.ਆਈ.ਏ. ਕੋਰਟ ਵੱਲੋਂ ਉਕਤ ਮੁਲਜ਼ਮਾਂ ਨੂੰ 27 ਮਾਰਚ ਨੂੰ ਹੀ ਦੋਸ਼ੀ ਕਰਾਰ ਦੇ ਦਿੱਤਾ ਸੀ, ਜਦੋਂਕਿ ਫ਼ੈਸਲਾ ਅੱਜ ਸੁਣਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਹੋਇਆ Encounter, CIA ਸਟਾਫ਼ ਦੀ ਟੀਮ 'ਤੇ ਚੱਲੀਆਂ ਗੋਲ਼ੀਆਂ, ਵੇਖੋ ਮੌਕੇ ਦੇ ਹਾਲਾਤ (ਵੀਡੀਓ)
ਇਹ ਸੀ ਮਾਮਲਾ
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਾਜਾਸਾਂਜੀ ਪੁਲਸ ਸਟੇਸ਼ਨ ਵਿਚ ਇਕ ਕੇਸ ਦਰਜ ਕੀਤਾ ਗਿਆ ਸੀ। ਪੁਲਸ ਨੇ ਨਾਕੇ ਦੌਰਾਨ ਚੈਕਿੰਗ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਇਕ ਬੈਗ ਵਿਚੋਂ ਦੋ ਹੈਂਡ ਗ੍ਰਨੇਡ ਅਤੇ ਮੋਬਾਈਲ ਫੋਨ ਮਿਲੇ ਸਨ। ਜਦੋਂ ਇਨ੍ਹਾਂ ਦੋਵਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਅਸਲੇ ਸਬੰਧੀ ਅੱਤਵਾਦੀ ਖਾਨਪੁਰੀਆ ਦਾ ਨਾਂ ਲਿਆ ਸੀ। ਇਸ ਤੋਂ ਬਾਅਦ ਮਾਮਲੇ ਵਿਚ ਖਾਨਪੁਰੀਆ ਨੂੰ ਨਾਮਜ਼ਦ ਕੀਤਾ ਸੀ। ਇਸ ਤੋਂ ਬਾਅਦ 27 ਮਈ, 2019 ਨੂੰ ਇਹ ਮਾਮਲਾ ਐੱਨ.ਆਈ.ਏ. ਨੂੰ ਸੌਂਪ ਦਿੱਤਾ ਗਿਆ ਸੀ। ਇਸ ਵਿਚ ਐੱਨ.ਆਈ.ਏ. ਨੇ ਕਾਰਵਾਈ ਕਰਦਿਆਂ ਵੱਖਰਾ ਮਾਮਲਾ ਦਰਜ ਕੀਤਾ ਸੀ। ਉਸ ’ਤੇ ਦੋਸ਼ ਸੀ ਕਿ ਇਹ ਖ਼ਾਲਿਸਤਾਨੀ ਅੰਦੋਲਨ ਨੂੰ ਜ਼ਿੰਦਾ ਰੱਖਣ ਲਈ ਕੰਮ ਕਰਦਾ ਹੈ। ਇਹ ਪੰਜਾਬ ਵਿਚ ਹਥਿਆਰ ਸਪਲਾਈ ਕਰਕੇ ਦੰਗੇ ਫੈਲਾਉਣ ਦੀ ਕੋਸ਼ਿਸ਼ ਵਿਚ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਜ਼ਾਬਤੇ ਦੀ ਉਲੰਘਣਾ ’ਤੇ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ
NEXT STORY