ਫਾਜ਼ਿਲਕਾ (ਸੁਖਵਿੰਦਰ ਥਿੰਦ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਪੁਲਸ ਅਤੇ ਹੋਰ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸੇ ਜਾਂਚ ਦੇ ਚਲਦਿਆਂ ਅੱਜ ਸਵੇਰੇ 5 ਵਜੇ ਐੱਨ. ਆਈ. ਏ. (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੁਤਾਰਾ ਵਿਖੇ ਲਾਰੈਂਸ ਬਿਸ਼ਨੋਈ ਦੇ ਘਰ ਰੇਡ ਮਾਰੀ ਗਈ। ਮਿਲੀ ਜਾਣਕਾਰੀ ਅਨੁਸਾਰ ਰੇਡ ਦੌਰਾਨ ਲਾਰੈਂਸ ਦੇ ਘਰ ਉਨ੍ਹਾਂ ਦੇ ਮਾਂ ਅਤੇ ਪਿਓ ਹੀ ਸਨ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੀ ਜੇਲ੍ਹ ’ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ’ਚ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਰੈਂਸ ਦੇ ਪਿੰਡ ਵਾਸੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਐੱਨ.ਆਈ. ਏ. ਦੀ ਟੀਮ ਵੱਲੋਂ ਲਾਰੈਂਸ ਦੇ ਘਰ ਸਵੇਰੇ 5 ਵਜੇ ਬਿਨਾਂ ਦੱਸੇ 60 ਦੇ ਕਰੀਬ ਮੁਲਾਜ਼ਮਾਂ ਵੱਲੋਂ ਰੇਡ ਕੀਤੀ ਗਈ ਅਤੇ ਲਾਰੈਂਸ ਬਿਸ਼ਨੋਈ ਦੇ ਮਾਂ-ਪਿਓ ਐੱਨ. ਆਈ. ਏ. ਟੀਮ ਦਾ ਸਹਿਯੋਗ ਕਰ ਰਹੇ ਹਨ। ਇਸ ਦੌਰਾਨ ਟੀਮ ਵੱਲੋਂ ਲਾਰੈਂਸ ਬਿਸ਼ਨੋਈ ਦੇ ਪਰਿਵਾਰ ਕੋਲੋਂ ਲੰਬੀ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ : ਬਹਿਰਾਮ ਨੇੜੇ ਵਾਪਰਿਆ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ
'ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ ਦੀ ਵਿਕਰੀ ਮੌਕੇ ਹੀ ਭਾਅ ’ਚ ਕਟੌਤੀ ਕਰ ਸਬਸਿਡੀ ਦਾ ਦਿੱਤਾ ਜਾਵੇਗਾ ਲਾਭ'
NEXT STORY