ਤਰਨਤਾਰਨ (ਰਮਨ) : ਬੀਤੇ ਅਪ੍ਰੈਲ ਮਹੀਨੇ ਵਿਚ ਸ਼ੰਭੂ ਰੇਲ ਟਰੈਕ ਬੰਬ ਧਮਾਕੇ ਵਿਚ ਮਾਰੇ ਗਏ ਜਗਰੂਪ ਸਿੰਘ ਨਿਵਾਸੀ ਪਿੰਡ ਪੰਜਵੜ ਦੇ ਘਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਦੀ ਟੀਮ ਵੱਲੋਂ ਦਸਤਕ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਪਿੰਡ ਪੰਜਵੜ ਵਿਖੇ ਜਗਰੂਪ ਸਿੰਘ ਪੁੱਤਰ ਲਖਵਿੰਦਰ ਸਿੰਘ ਦੇ ਘਰ ਵਿਚ ਵੀਰਵਾਰ ਸਵੇਰੇ ਐੱਨਆਈਏ ਦੀ ਟੀਮ ਵੱਲੋਂ ਅਚਾਨਕ ਦਸਤਕ ਦਿੱਤੀ ਗਈ। ਗੱਡੀਆਂ ਵਿਚ ਸਵਾਰ ਆਏ ਕਰੀਬ ਅੱਠ ਤੋਂ 10 ਵਿਅਕਤੀਆਂ ਵੱਲੋਂ ਘਰ ਦੇ ਸਮੂਹ ਮੈਂਬਰਾਂ ਜਿਨ੍ਹਾਂ ਵਿਚ ਜਗਰੂਪ ਸਿੰਘ ਦੀ ਮਾਂ ਪਤਨੀ ਚਾਚਾ ਅਤੇ ਹੋਰ ਪਰਿਵਾਰਕ ਮੈਂਬਰਾਂ ਪਾਸੋਂ ਕੁਝ ਘੰਟੇ ਤੱਕ ਬਾਰੀਕੀ ਨਾਲ ਪੁੱਛਗਿਛ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਕਿਸੇ ਸਮੇਂ ਵੀ ਹੋ ਸਕਦਾ ਐਲਾਨ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਦੇਸ਼ ਵਿਚ ਬੈਠੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਜਗਰੂਪ ਸਿੰਘ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਕਥਿਤ ਤੌਰ ਉੱਪਰ ਫੰਡਿੰਗ ਕੀਤੇ ਜਾਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਜਗਰੂਪ ਸਿੰਘ ਦੀ ਪਤਨੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਦੇ ਮੋਬਾਈਲ ਅਤੇ ਕੁਝ ਦਸਤਾਵੇਜ਼ਾਂ ਨੂੰ ਟੀਮ ਆਪਣੇ ਨਾਲ ਲੈ ਗਈ ਹੈ। ਪਰਿਵਾਰਿਕ ਮੈਂਬਰਾਂ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਟੀਮ ਵਾਪਸ ਪਰਤ ਗਈ। ਇਸ ਸਬੰਧੀ ਪੁਲਸ ਤੱਕ ਨੂੰ ਵੀ ਭਿਣਕ ਨਹੀਂ ਲੱਗਣ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ
NEXT STORY