ਫ਼ਿਰੋਜ਼ਪੁਰ (ਕੁਮਾਰ) : ਟੈਰਰ ਫੰਡਿੰਗ ਰਾਹੀਂ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰਨ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਖ਼ਾਲਿਸਤਾਨੀ ਨੈੱਟਵਰਕ ਨੂੰ ਖ਼ਤਮ ਕਰਨ ਲਈ 200 ਤੋਂ ਵੱਧ ਟੀਮਾਂ ਦਾ ਗਠਨ ਕਰਕੇ ਅੱਜ ਐੱਨ. ਆਈ. ਏ. ਵੱਲੋਂ ਪੰਜਾਬ ਭਰ 'ਚ ਕਰੀਬ 65 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਨ. ਆਈ. ਏ. ਦੀਆਂ ਟੀਮਾਂ ਵੱਲੋਂ ਫਿਰੋਜ਼ਪੁਰ ਛਾਉਣੀ ਨੇੜਲੇ ਪਿੰਡ ਸਤੀਏ ਵਾਲਾ, ਮੁੱਦਕੀ ਅਤੇ ਤਲਵੰਡੀ ਭਾਈ ਦੇ ਇਲਾਕਿਆਂ 'ਚ ਸ਼ੱਕੀ ਵਿਅਕਤੀਆਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ : ਪੰਜਾਬ 'ਚ NIA ਦਾ ਵੱਡਾ ਐਕਸ਼ਨ, ਕੀਤੀ ਜਾ ਰਹੀ ਵੱਡੇ ਪੱਧਰ 'ਤੇ ਛਾਪੇਮਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਐੱਨ. ਆਈ. ਏ. ਦੀਆਂ ਟੀਮਾਂ ਵੱਲੋਂ ਅੱਜ ਫਿਰੋਜ਼ਪੁਰ ਦੇ ਪਿੰਡ ਸਤੀਏ ਵਾਲਾ 'ਚ ਅਤੇ ਅੱਤਵਾਦੀ ਰਹਿ ਚੁੱਕੇ ਅਵਤਾਰ ਸਿੰਘ ਤਾਰੀ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਦੇ ਘਰ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਕਿਸੇ ਨੂੰ ਵੀ ਬਾਹਰ ਨਹੀਂ ਜਾਣ ਦਿੱਤਾ ਗਿਆ। ਦੱਸਿਆ ਜਾਂਦਾ ਹੈ ਕਿ ਐੱਨ. ਆਈ. ਏ. ਦੇ ਸੀਨੀਅਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਗੁਪਤ ਰੂਪ 'ਚ ਆਪਣੀਆਂ ਟੀਮਾਂ ਤਾਇਨਾਤ ਕਰਕੇ ਇਨ੍ਹਾਂ ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੇ ਘਰਾਂ 'ਤੇ ਤਿੱਖੀ ਨਜ਼ਰ ਰੱਖ ਰਹੇ ਸਨ ਅਤੇ ਅੱਜ ਸਵੇਰੇ ਮੌਕਾ ਮਿਲਦਿਆਂ ਹੀ ਐੱਨ. ਆਈ. ਏ. ਦੀਆਂ ਟੀਮਾਂ ਨੇ ਇਨ੍ਹਾਂ ਘਰਾਂ 'ਚ ਦਾਖ਼ਲ ਹੋ ਕੇ ਬੜੀ ਗੰਭੀਰਤਾ ਨਾਲ ਤਲਾਸ਼ੀ ਲੈਣ ਦੀ ਕਾਰਵਾਈ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਤੇ BSF ਦੀ ਬੈਠਕ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ਇਹ ਛਾਪੇ ਕਾਫੀ ਦੇਰ ਤੱਕ ਚੱਲੇ ਅਤੇ ਜਿੰਨਾ ਚਿਰ ਇਹ ਛਾਪੇਮਾਰੀ ਜਾਰੀ ਰਹੀ, ਪੁਲਸ ਦੀਆਂ ਟੀਮਾਂ ਇਨ੍ਹਾਂ ਘਰਾਂ ਦੇ ਬਾਹਰ ਬੈਠੀਆਂ ਰਹੀਆਂ। ਇਸ ਛਾਪੇਮਾਰੀ ਦੌਰਾਨ ਐੱਨ. ਆਈ. ਏ. ਦੀਆਂ ਟੀਮਾਂ ਵੱਲੋਂ ਪੁੱਛਗਿੱਛ ਲਈ ਹਿਰਾਸਤ 'ਚ ਲਏ ਗਏ ਲੋਕਾਂ ਬਾਰੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਅਤੇ ਨਾ ਹੀ ਕਿਸੇ ਪੱਤਰਕਾਰਾਂ ਨੂੰ ਉਨ੍ਹਾਂ ਦੇ ਨੇੜੇ ਜਾਣ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ
NEXT STORY