ਮੋਗਾ (ਕਸ਼ਿਸ਼ ਸਿੰਗਲਾ): ਪੰਜਾਬ 'ਚ ਇਕ ਵਾਰ ਫੇਰ ਕੇਂਦਰੀ ਏਜੰਸੀ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਏਜੰਸੀ ਵੱਲੋਂ ਮੋਗਾ ਦੇ ਪਿੰਡ ਬਿਲਾਸਪੁਰ ਸਮੇਤ 4 ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਗਈ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - Public Holidays: ਅਕਤੂਬਰ ਮਹੀਨੇ ਇੰਨ੍ਹਾਂ ਦਿਨਾਂ ਨੂੰ ਬੰਦ ਰਹਿਣਗੇ ਸਕੂਲ, ਬੈਂਕ ਤੇ ਦਫ਼ਤਰ
ਜਾਣਕਾਰੀ ਮੁਤਾਬਕ NIA ਦੀ ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ ਹੈ। ਕੁਲਵੰਤ ਸਿੰਘ ਰਾਮਪੁਰਾ ਸਤਿਥ ਇਕ ਸੀਮਿੰਟ ਫੈਕਟਰੀ ਵਿਚ ਟਰੱਕ ਡਰਾਈਵਰ ਵਜੋਂ ਨੌਕਰੀ ਕਰਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ NIA ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਹੋਰ ਕਈ ਲੋਕਾਂ ਘਰ ਛਾਪੇਮਾਰੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਸੋਸ਼ਲ ਮੀਡੀਆ 'ਤੇ ਗਰਮਖ਼ਿਆਲੀ ਪੋਸਟਾਂ ਸਾਂਝੀਆਂ ਕਰਦਾ ਸੀ।
ਛਾਪੇਮਾਰੀ ਮਗਰੋਂ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ NIA ਦੀ ਟੀਮ ਉਸ ਘਰ ਆਈ ਸੀ। ਟੀਮ ਨੇ ਉਸ ਤੋਂ ਪੁੱਛਗਿੱਛ ਕੀਤੀ ਹੈ। ਉਸ ਨੇ ਕਿਹਾ ਕਿ ਟੀਮ ਨੇ ਉਸ ਨੂੰ ਖ਼ਾਲਿਸਤਾਨ ਆਦਿ ਬਾਰੇ ਵਿਦੇਸ਼ੀ ਖ਼ਬਰਾਂ ਨਾ ਵੇਖਣ ਦੀ ਗੱਲ ਕਹੀ ਹੈ। ਹਾਲਾਂਕਿ ਟੀਮ ਵੱਲੋਂ ਉਸ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਤੇ ਨਾ ਹੀ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Public Holidays: ਅਕਤੂਬਰ ਮਹੀਨੇ ਇੰਨ੍ਹਾਂ ਦਿਨਾਂ ਨੂੰ ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ
NEXT STORY