ਜਲੰਧਰ (ਵੈੱਬ ਡੈਸਕ): ਪੰਜਾਬ ਵਿਚ ਤੜਕਸਾਰ ਕੌਮੀ ਜਾਂਚ ਏਜੰਸੀ (NIA) ਦੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਸੂਚਨਾ ਹੈ ਕਿ ਪੰਜਾਬ ਵਿਚ ਕਈ ਥਾਵਾਂ 'ਤੇ NIA ਦੀਆਂ ਟੀਮਾਂ ਪਹੁੰਚੀਆਂ ਹਨ ਤੇ ਉਨ੍ਹਾਂ ਵੱਲੋਂ ਵੱਖ-ਵੱਖ ਜਗ੍ਹਾ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿਚ ਚੰਡੀਗੜ੍ਹ, ਮੋਗਾ ਅਤੇ ਕੋਟਕਪੂਰਾ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਅੱਜ ਪੰਜਾਬੀਆਂ ਨੂੰ ਇਕ ਹੋਰ ਤੋਹਫ਼ਾ ਦੇਣਗੇ PM ਮੋਦੀ, ਇਨ੍ਹਾਂ ਸ਼ਹਿਰਾਂ ਤੋਂ ਹੋਵੇਗੀ ਸ਼ੁਰੂਆਤ
ਮੁੱਢਲੀ ਜਾਣਕਾਰੀ ਮੁਤਾਬਕ NIA ਦੀ ਟੀਮ ਮੋਗਾ ਦੇ ਪਿੰਡ ਬਿਲਾਸਪੁਰ ਵਿਚ ਪਹੁੰਚੀ ਹੈ। ਉੱਥੇ 22-23 ਸਾਲਾ ਨੌਜਵਾਨ ਰਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਉਕਤ ਵਿਅਕਤੀ ਆਟੇ ਦੀ ਚੱਕੀ ਚਲਾਉਂਦਾ ਹੈ। ਉਸ 'ਤੇ ਕਿਸੇ ਰਿਸ਼ਤੇਦਾਰ ਕਾਰਨ ਇਹ ਛਾਪੇਮਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਟਰੈਕਟਰ ’ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਇਰਲ ਵੀਡੀਓ ਦੇਖ ਘਰ ਜਾ ਪਹੁੰਚੀ ਪੁਲਸ, ਕੀਤਾ ਜ਼ਬਤ (ਵੀਡੀਓ)
ਦੇਸ਼ ਭਰ 'ਚ 30 ਥਾਵਾਂ 'ਤੇ ਹੋਈ ਛਾਪੇਮਾਰੀ
ਸੂਤਰਾਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਮੰਗਲਵਾਰ ਨੂੰ ਅੱਤਵਾਦੀਆਂ ਅਤੇ ਬਦਨਾਮ ਅਪਰਾਧੀਆਂ ਦੇ ਗਠਜੋੜ ਦੀ ਜਾਂਚ ਦੇ ਹਿੱਸੇ ਵਜੋਂ ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ। ਇੱਕ ਸੂਤਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਐੱਨ.ਆਈ.ਏ. ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ 30 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੈਕਟਰ ’ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਇਰਲ ਵੀਡੀਓ ਦੇਖ ਘਰ ਜਾ ਪਹੁੰਚੀ ਪੁਲਸ, ਕੀਤਾ ਜ਼ਬਤ (ਵੀਡੀਓ)
NEXT STORY