ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅਤੇ ਲਾਰੈਂਸ ਬਿਸ਼ਨੋਈ ਨਾਲ ਜੁੜੇ ਅੱਤਵਾਦੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਕਮਰ ਕੱਸ ਲਈ ਹੈ। ਜਾਂਚ ਏਜੰਸੀ ਨੇ ਆਪਣੀ ਕਾਰਵਾਈ ਨੂੰ ਲੈ ਕੇ ਚਾਰਜਸ਼ੀਟ ਦਾਇਰ ਕੀਤੀ ਹੈ। ਐੱਨਆਈਏ ਵੱਲੋਂ ਦਾਖ਼ਲ ਚਾਰਜਸ਼ੀਟ ਵਿੱਚ 4 ਲੋਕਾਂ ਦੇ ਨਾਂ ਦਰਜ ਕੀਤੇ ਗਏ ਹਨ, ਜੋ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਐੱਨਆਈਏ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਦਰਮਨ ਸਿੰਘ ਉਰਫ਼ ਦਰਮਨਜੋਤ ਕਾਹਲੋਂ, ਪ੍ਰਵੀਨ ਵਧਵਾ ਉਰਫ਼ ਪ੍ਰਿੰਸ, ਯੁੱਧਵੀਰ ਸਿੰਘ ਉਰਫ਼ ਸਾਧੂ ਅਤੇ ਵਿਕਾਸ ਸਿੰਘ ਦੇ ਨਾਂ ਸ਼ਾਮਲ ਹਨ। ਇਸ ਦੇ ਨਾਲ ਹੀ ਕੇਸ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਕੁਲ ਗਿਣਤੀ 21 ਹੋ ਗਈ ਹੈ। ਜਾਂਚ ਏਜੰਸੀ ਨੇ 24 ਮਾਰਚ ਨੂੰ 14 ਮੁਲਜ਼ਮਾਂ ਖ਼ਿਲਾਫ਼ ਆਪਣੀ ਸ਼ੁਰੂਆਤੀ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ਤੋਂ ਬਾਅਦ 9 ਅਗਸਤ ਨੂੰ 3 ਹੋਰ ਵਿਅਕਤੀਆਂ ਖ਼ਿਲਾਫ਼ ਪਹਿਲੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।
ਇਹ ਵੀ ਪੜ੍ਹੋ : Big Brother 25 : ਪਹਿਲੀ ਵਾਰ ਸਿੱਖ ਮੁਕਾਬਲੇਬਾਜ਼ ਨੇ ਜਿੱਤਿਆ ਸ਼ੋਅ, ਟਰਾਫੀ ਨਾਲ ਮਿਲੇ ਇੰਨੇ ਕਰੋੜ ਰੁਪਏ
ਸਾਰੇ ਦੋਸ਼ੀਆਂ 'ਤੇ ਭਾਰਤੀ ਦੰਡਾਵਲੀ ਦੀ ਧਾਰਾ 120 (ਬੀ) ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 17, 18, 18 (ਬੀ) ਤਹਿਤ ਦਹਿਸ਼ਤ ਫੈਲਾਉਣ ਦੀ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਸੀ। ਦਰਮਨਜੋਤ ਸਿੰਘ ਕੈਨੇਡਾ ਸਥਿਤ ਭਗੌੜੇ ਲਖਬੀਰ ਸਿੰਘ ਲੰਡਾ ਦੇ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹੈ ਅਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਹੈ। ਦਰਮਨਜੋਤ ਸਿੰਘ ਭਾਰਤ ਵਿੱਚ ਖਪਤ ਲਈ ਪਾਕਿਸਤਾਨ ਤੋਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ/ਹੈਰੋਇਨ ਦੀ ਤਸਕਰੀ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁੱਖਾ ਕਾਹਲਵਾਂ ਦਾ ਕਾਤਲ ਤੇ ਬੰਬੀਹਾ ਗੈਂਗ ਦਾ ਮੁੱਖ ਸਰਗਣਾ ਅਮਰੀਕਾ ਤੋਂ ਕਾਬੂ
ਉਥੇ ਹੀ ਪ੍ਰਵੀਨ ਵਾਧਵਾ ਲਾਰੈਂਸ ਬਿਸ਼ਨੋਈ ਅੱਤਵਾਦੀ ਸਿੰਡੀਕੇਟ ਦੇ ਸਹਿਯੋਗੀਆਂ 'ਚੋਂ ਇਕ ਹੈ। ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਲੰਡਾ ਲਾਰੈਂਸ ਬਿਸ਼ਨੋਈ ਗੈਂਗ ਨੂੰ ਜਾਣਕਾਰੀਆਂ ਪਹੁੰਚਾਉਣ 'ਚ ਮਦਦ ਕਰਦਾ ਹੈ, ਜਦੋਂ ਕਿ ਯੁੱਧਵੀਰ ਸਿੰਘ ਲਾਰੈਂਸ ਬਿਸ਼ਨੋਈ ਗੈਂਗ ਦਾ ਮੁੱਖ ਹਥਿਆਰ ਖਰੀਦਦਾਰ ਹੈ। ਵਿਦੇਸ਼ਾਂ ਤੋਂ ਹਥਿਆਰ ਅਤੇ ਗੋਲ਼ਾ-ਬਾਰੂਦ ਖਰੀਦਣ 'ਚ ਉਸ ਦੀ ਭੂਮਿਕਾ ਮੁੱਖ ਹੈ।
ਵਿਕਾਸ ਸਿੰਘ ਲਾਰੈਂਸ ਬਿਸ਼ਨੋਈ ਗੈਂਗ ਦਾ ਇਕ ਹੋਰ ਸਾਥੀ ਹੈ, ਜੋ ਕਈ ਰਾਜਾਂ ਵਿੱਚ ਅੱਤਵਾਦੀ ਹਮਲਿਆਂ ਅਤੇ ਅਪਰਾਧਿਕ ਕਾਰਵਾਈਆਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਗਿਰੋਹ ਦੇ ਵੱਖ-ਵੱਖ ਮੈਂਬਰਾਂ ਨੂੰ ਪਨਾਹ ਦੇਣ ਵਿੱਚ ਸ਼ਾਮਲ ਹੈ। ਖਾਸ ਤੌਰ 'ਤੇ ਇਸ ਨੇ ਮੋਹਾਲੀ ਵਿੱਚ ਪੰਜਾਬ ਪੁਲਸ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ 'ਤੇ 2022 ਦੇ ਆਰਪੀਜੀ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਗਿਰੋਹ ਦੇ ਮੈਂਬਰਾਂ ਨੂੰ ਸੁਰੱਖਿਅਤ ਪਨਾਹਗਾਹ ਪ੍ਰਦਾਨ ਕੀਤੀ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਤੇ ਰਾਜਪਾਲ ਵਿਵਾਦ 'ਤੇ 'ਆਪ' ਨੇ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਹੀ ਇਹ ਗੱਲ
NEXT STORY