ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸੋਮਵਾਰ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਏਅਰ ਇੰਡੀਆ ਦੇ ਜਹਾਜ਼ ਨੂੰ ਉਡਾਉਣ ਦੀ ਧਮਕੀ ਦੇਣ ਦੇ ਦੋਸ਼ 'ਚ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਗੁਰਪਤਵੰਤ ਪੰਨੂ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦਾ ਸੰਸਥਾਪਕ ਹੈ। ਉਸ ਨੇ 19 ਨਵੰਬਰ ਨੂੰ ਏਅਰ ਇੰਡੀਆ ਦੀ ਫਲਾਈਟ ਵਿੱਚ ਉਡਾਣ ਭਰਨ ਵਾਲੇ ਸਾਰੇ ਯਾਤਰੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਏਜੰਸੀ ਵੱਲੋਂ ਜਾਰੀ ਬਿਆਨ ਅਨੁਸਾਰ ਪੰਨੂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120ਬੀ, 153-ਏ ਅਤੇ 506 ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Breaking : ਕੱਲ੍ਹ ਬੰਦ ਰਹੇਗਾ ਪੰਜਾਬ ਦਾ ਇਹ ਹਾਈਵੇ, ਜਾਣੋ ਕਦੋਂ ਤੇ ਕਿਉਂ?
4 ਨਵੰਬਰ ਨੂੰ ਜਾਰੀ ਕੀਤਾ ਸੀ ਵੀਡੀਓ
ਖਾਲਿਸਤਾਨੀ ਅੱਤਵਾਦੀ ਪੰਨੂ ਨੇ 4 ਨਵੰਬਰ ਨੂੰ ਇਕ ਵੀਡੀਓ ਜਾਰੀ ਕੀਤਾ ਸੀ। ਉਸ ਨੇ ਸਿੱਖਾਂ ਨੂੰ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਸਵਾਰ ਨਾ ਹੋਣ ਦੀ ਧਮਕੀ ਦਿੱਤੀ ਸੀ। ਪੰਨੂ ਨੇ ਦਾਅਵਾ ਕੀਤਾ ਸੀ ਕਿ ਅਜਿਹਾ ਕਰਨ ਵਾਲਿਆਂ ਨੂੰ ਆਪਣੀ ਜਾਨ ਗੁਆਉਣੀ ਪਵੇਗੀ। ਇੰਨਾ ਹੀ ਨਹੀਂ, ਉਸ ਨੇ ਏਅਰ ਇੰਡੀਆ ਨੂੰ ਦੁਨੀਆ ਭਰ ਵਿੱਚ ਆਪਣੀਆਂ ਉਡਾਣਾਂ ਬੰਦ ਕਰਨ ਦੀ ਧਮਕੀ ਵੀ ਦਿੱਤੀ ਸੀ। ਪੰਨੂ ਦੀਆਂ ਇਨ੍ਹਾਂ ਧਮਕੀਆਂ ਤੋਂ ਬਾਅਦ ਸੁਰੱਖਿਆ ਦੇ ਨਾਲ-ਨਾਲ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਕੈਨੇਡਾ ਅਤੇ ਭਾਰਤ ਦੇ ਨਾਲ-ਨਾਲ ਉਨ੍ਹਾਂ ਸਾਰੇ ਦੇਸ਼ਾਂ ਵਿੱਚ ਸੁਰੱਖਿਆ ਏਜੰਸੀਆਂ ਨੂੰ ਅਲਰਟ ਕੀਤਾ ਗਿਆ ਸੀ, ਜਿੱਥੇ ਏਅਰ ਇੰਡੀਆ ਦੀਆਂ ਉਡਾਣਾਂ ਚਲਦੀਆਂ ਹਨ। ਪੰਨੂ ਨੇ ਭਾਰਤ ਸਰਕਾਰ ਨੂੰ ਇਹ ਵੀ ਧਮਕੀ ਦਿੱਤੀ ਸੀ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ 19 ਨਵੰਬਰ ਨੂੰ ਬੰਦ ਕਰ ਦਿੱਤਾ ਜਾਵੇ। ਦੱਸ ਦੇਈਏ ਕਿ ਨਵੀਂ ਦਿੱਲੀ ਸਥਿਤ ਇਹ ਹਵਾਈ ਅੱਡਾ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ 'ਚੋਂ ਇਕ ਹੈ।
ਇਹ ਵੀ ਪੜ੍ਹੋ : ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਲਿਸਟ
ਪਹਿਲਾਂ ਵੀ ਦੇ ਚੁੱਕਾ ਹੈ ਧਮਕੀਆਂ
ਐੱਨਆਈਏ ਨੇ ਕਿਹਾ ਕਿ ਪੰਨੂ ਦੇਸ਼ ਵਿੱਚ ਸਿੱਖਾਂ ਅਤੇ ਹੋਰ ਭਾਈਚਾਰਿਆਂ ਵਿਚਾਲੇ ਦੁਸ਼ਮਣੀ ਨੂੰ ਬੜਾਵਾ ਦੇ ਕੇ ਪੰਜਾਬ ਦੇ ਮੁੱਦਿਆਂ, ਖਾਸ ਕਰਕੇ ਸਿੱਖ ਧਰਮ ਬਾਰੇ ਇਕ ਗਲਤ ਬਿਰਤਾਂਤ ਤਿਆਰ ਕਰ ਰਿਹਾ ਹੈ। ਕੇਂਦਰੀ ਏਜੰਸੀ ਨੇ ਕਿਹਾ ਕਿ ਤਾਜ਼ਾ ਧਮਕੀ ਉਸੇ ਕਹਾਣੀ ਮੁਤਾਬਕ ਹੈ, ਜਿਸ ਦੇ ਆਧਾਰ 'ਤੇ ਪੰਨੂ ਨੇ ਪਿਛਲੇ ਦਿਨੀਂ ਧਮਕੀਆਂ ਦਿੱਤੀਆਂ ਸਨ। ਇਨ੍ਹਾਂ ਵਿੱਚ ਉਸ ਨੇ ਭਾਰਤ 'ਚ ਰੇਲਵੇ ਅਤੇ ਥਰਮਲ ਪਾਵਰ ਪਲਾਂਟਾਂ ਸਮੇਤ ਜ਼ਰੂਰੀ ਟਰਾਂਸਪੋਰਟ ਨੈੱਟਵਰਕ ਪ੍ਰਣਾਲੀਆਂ ਨੂੰ ਧਮਕੀ ਦਿੱਤੀ ਸੀ। ਗ੍ਰਹਿ ਮੰਤਰਾਲੇ ਨੇ 10 ਜੁਲਾਈ ਨੂੰ SFJ ਦੀਆਂ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ। 1 ਜੁਲਾਈ, 2020 ਨੂੰ ਪੰਨੂ ਨੂੰ ਕੇਂਦਰ ਨੇ ਅੱਤਵਾਦੀ ਵਜੋਂ ਸੂਚੀਬੱਧ ਕੀਤਾ ਸੀ।
ਇਹ ਵੀ ਪੜ੍ਹੋ : ਫਿਰ ਜੇਲ੍ਹ 'ਚੋਂ ਬਾਹਰ ਆਏਗਾ ਰਾਮ ਰਹੀਮ, ਮਿਲੀ 21 ਦਿਨਾਂ ਦੀ ਪੈਰੋਲ
2 ਸਾਲ ਤੋਂ ਐੱਨਆਈ ਦੇ ਰਾਡਾਰ 'ਤੇ
ਪੰਨੂ 2019 ਤੋਂ NIA ਦੇ ਰਾਡਾਰ 'ਤੇ ਹੈ। ਉਦੋਂ ਅੱਤਵਾਦ ਵਿਰੋਧੀ ਏਜੰਸੀ ਨੇ ਉਸ ਖ਼ਿਲਾਫ਼ ਪਹਿਲਾ ਮਾਮਲਾ ਦਰਜ ਕੀਤਾ ਸੀ। ਇਸ ਸਾਲ ਸਤੰਬਰ ਵਿੱਚ NIA ਨੇ ਅੰਮ੍ਰਿਤਸਰ ਤੇ ਚੰਡੀਗੜ੍ਹ ਵਿੱਚ ਸੂਚੀਬੱਧ ਅੱਤਵਾਦੀ ਦੇ ਘਰ ਅਤੇ ਜ਼ਮੀਨ ਨੂੰ ਜ਼ਬਤ ਕੀਤਾ ਸੀ। ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ 3 ਫਰਵਰੀ 2021 ਨੂੰ ਪੰਨੂ ਖ਼ਿਲਾਫ਼ ਗ੍ਰਿਫ਼ਤਾਰੀ ਦਾ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਪਿਛਲੇ ਸਾਲ 29 ਨਵੰਬਰ ਨੂੰ ਉਸ ਦੇ ਨਾਂ ਦਾ ਐਲਾਨ ‘ਭਗੌੜਾ ਅਪਰਾਧੀ’ ਵਜੋਂ ਹੋਇਆ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking : ਕੱਲ੍ਹ ਬੰਦ ਰਹੇਗਾ ਪੰਜਾਬ ਦਾ ਇਹ ਹਾਈਵੇ, ਜਾਣੋ ਕਦੋਂ ਤੇ ਕਿਉਂ?
NEXT STORY