ਫਰੀਦਕੋਟ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐੱਨ. ਆਈ. ਏ. ਨੇ ਸੁਖਰਾਜ ਸਿੰਘ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਪੁੱਛਗਿੱਛ ਲਈ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਇਆ Alert, ਜ਼ਰਾ ਬਚ ਕੇ
ਹਾਲਾਂਕਿ ਇਸ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਕਿ ਉਨ੍ਹਾਂ ਨੂੰ ਕਿਸ ਕਾਰਨ ਕਰਕੇ ਬੁਲਾਇਆ ਗਿਆ ਹੈ। ਇਸ ਨੂੰ ਲੈ ਕੇ ਸੁਖਰਾਜ ਸਿੰਘ ਨੇ ਖ਼ੁਦ ਪੁਸ਼ਟੀ ਕੀਤੀ ਹੈ ਕਿ ਐੱਨ. ਆਈ. ਏ. ਨੇ ਉਨ੍ਹਾਂ ਨੂੰ ਨੋਟਿਸ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਪੁੱਛਗਿੱਛ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਨੇ ਕਰ 'ਤਾ ਵੱਡਾ ਖ਼ੁਲਾਸਾ, ਇੰਝ ਬਣਾਈ ਧਮਾਕੇ ਦੀ ਯੋਜਨਾ
ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਬਹਿਬਲ ਕਲਾਂ 'ਚ ਬਰਗਾੜੀ ਬੇਅਦਬੀ ਮਾਮਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਸ ਵਲੋਂ ਗੋਲੀ ਚਲਾ ਦਿੱਤੀ ਗਈ ਸੀ। ਇਸ ਦੌਰਾਨ 2 ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਸੁਖਰਾਜ ਸਿੰਘ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ
NEXT STORY