ਚੰਡੀਗੜ੍ਹ (ਧਵਨ)- ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਰਾਤ ਨੂੰ ਨਾਕੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਪਿਛਲੇ ਕੁਝ ਦਿਨਾਂ ਤੋਂ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਰਾਤ ਨੂੰ ਨਾਕੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ।
ਉਨ੍ਹਾਂ ਨੇ ਆਪਣੀਆਂ ਨਵੀਆਂ ਹਦਾਇਤਾਂ ’ਚ ਕਿਹਾ ਹੈ ਕਿ ਰਾਤ ਦੇ ਨਾਕਿਆਂ ’ਤੇ ਸੀਨੀਅਰ ਅਧਿਕਾਰੀਆਂ ਦੀ ਵੀ ਚੈਕਿੰਗ ਕੀਤੀ ਜਾਵੇ। ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ਨੂੰ ਨਾਕੇ ਲਾ ਕੇ ਸੀਲ ਕੀਤਾ ਜਾ ਰਿਹਾ ਹੈ ਅਤੇ ਸੁਰੱਖਿਆ ਕਾਰਨਾਂ ਕਰਕੇ ਅੰਤਰ-ਜ਼ਿਲ੍ਹਾ ਪੁਆਇੰਟਾਂ ’ਤੇ ਵੀ ਨਾਕੇ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਵਿਦੇਸ਼ ਗਏ ਪੁੱਤ ਦਾ ਜਨਮ ਦਿਨ ਮਨਾ ਰਿਹਾ ਸੀ ਪਰਿਵਾਰ, ਅਚਾਨਕ ਮਿਲੀ ਮਨਹੂਸ ਖ਼ਬਰ ਨੇ ਪਵਾ'ਤੇ ਵੈਣ
ਉਨ੍ਹਾਂ ਕਿਹਾ ਕਿ ਸੁਰੱਖਿਆ ਸਾਡੀ ਅਹਿਮ ਤਰਜੀਹ ਹੈ ਤੇ ਇਸ ਦੇ ਮੱਦੇਨਜ਼ਰ ਸਾਰੇ ਸੂਬੇ ਅਤੇ ਅੰਤਰ-ਜ਼ਿਲ੍ਹਾ ਪੁਆਇੰਟਾਂ ’ਤੇ ਰਾਤ ਸਮੇਂ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ, ਇਸ ਨਾਲ ਅਪਰਾਧਿਕ ਤੱਤਾਂ ਤੇ ਗੈਂਗਸਟਰਾਂ ’ਤੇ ਨਜ਼ਰ ਰੱਖਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਧੁੰਦ ਕਾਰਨ ਅਪਰਾਧਿਕ ਤੱਤ ਸੂਬੇ ’ਚ ਦਾਖ਼ਲ ਨਾ ਹੋ ਸਕਣ।
ਜੰਮੂ-ਕਸ਼ਮੀਰ, ਹਰਿਆਣਾ, ਰਾਜਸਥਾਨ ਤੇ ਹੋਰ ਰਸਤਿਆਂ ਤੋਂ ਪੰਜਾਬ ’ਚ ਦਾਖ਼ਲ ਹੋਣ ਵਾਲੇ ਰਸਤਿਆਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਕਿਉਂਕਿ ਪਹਿਲਾਂ ਵੀ ਜੰਮੂ-ਕਸ਼ਮੀਰ ’ਚ ਅੱਤਵਾਦੀ ਹਮਲੇ ਹੋ ਚੁੱਕੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਗਏ ਪੁੱਤ ਦਾ ਜਨਮ ਦਿਨ ਮਨਾ ਰਿਹਾ ਸੀ ਪਰਿਵਾਰ, ਅਚਾਨਕ ਮਿਲੀ ਮਨਹੂਸ ਖ਼ਬਰ ਨੇ ਘਰ 'ਚ ਪਵਾ'ਤੇ ਵੈਣ
NEXT STORY