ਚੰਡੀਗੜ੍ਹ (ਰਜਿੰਦਰ) : ਕੋਰੋਨਾ ਦੇ ਵੱਧਦੇ ਖ਼ਤਰੇ ਨੂੰ ਵੇਖਦਿਆਂ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਇਕ ਸਮੀਖਿਆ ਬੈਠਕ ਬੁਲਾਈ ਹੈ, ਜਿਸ ਵਿਚ ਸਲਾਹਕਾਰ ਧਰਮਪਾਲ ਨਾਲ ਪੰਚਕੂਲਾ ਅਤੇ ਮੋਹਾਲੀ ਦੇ ਡੀ. ਸੀ. ਵੀ ਮੌਜੂਦ ਰਹਿਣਗੇ। ਸ਼ਹਿਰ ਵਿਚ ਵਾਇਰਸ ਦਰ ਕਾਫ਼ੀ ਜ਼ਿਆਦਾ ਹੈ, ਜਿਸਨੂੰ ਰੋਕਣ ਲਈ ਪ੍ਰਸ਼ਾਸਕ ਰਾਤ ਦਾ ਅਤੇ ਵੀਕੈਂਡ ਕਰਫ਼ਿਊ ਲਾਉਣ ਦਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਇਨ੍ਹਾਂ 2 ਜ਼ਿਲ੍ਹਿਆਂ 'ਚ 'ਓਮੀਕ੍ਰੋਨ' ਦੀ ਦਸਤਕ, 4 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ
ਕੋਰੋਨਾ ਦੇ ਕੇਸ ਵੱਧਣ ਤੋਂ ਬਾਅਦ ਚਾਰ ਮਹੀਨਿਆਂ ਬਾਅਦ ਸੋਮਵਾਰ ਨੂੰ ਵਾਰ ਰੂਮ ਦੀ ਬੈਠਕ ਹੋਈ ਹੈ। ਬੈਠਕ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕਰਨਗੇ। ਇਹ ਉਨ੍ਹਾਂ ਦੀ ਦੂਜੀ ਬੈਠਕ ਹੋਵੇਗੀ। ਬੈਠਕ ਸਬੰਧੀ ਇਕ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਕਿ ਸ਼ਹਿਰ ਵਿਚ ਕੇਸ ਕਾਫ਼ੀ ਤੇਜ਼ੀ ਨਾਲ ਵਧੇ ਹਨ। ਇਨਫੈਕਟਿਡ ਦੀ ਦਰ ਵੀ ਵੱਧ ਹੈ, ਇਸ ਲਈ ਇਸ ਨੂੰ ਰੋਕਣ ਲਈ ਪ੍ਰਸ਼ਾਸਨ ਕਈ ਪਾਬੰਦੀਆਂ ’ਤੇ ਵਿਚਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਰੈਲੀ ਰੱਦ ਹੋਣ 'ਤੇ CM ਚੰਨੀ ਦਾ ਕੇਂਦਰ ਨੂੰ ਜਵਾਬ, ਬੋਲੇ-ਸੁਰੱਖਿਆ 'ਚ ਕੋਈ ਅਣਗਹਿਲੀ ਨਹੀਂ ਹੋਈ
ਵੀਰਵਾਰ ਹੋਣ ਵਾਲੀ ਬੈਠਕ ਵਿਚ ਪ੍ਰਸ਼ਾਸਕ ਇਸ ’ਤੇ ਅੰਤਿਮ ਮੋਹਰ ਲਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰੋਕ ਲਾਗੂ ਕਰਨ ਤੋਂ ਪਹਿਲਾਂ ਸਾਰੇ ਪਹਿਲੂਆਂ ’ਤੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਕਿਸੇ ਨੂੰ ਨੁਕਸਾਨ ਨਾ ਹੋਵੇ। ਦੱਸ ਦਈਏ ਕਿ ਕੋਰੋਨਾ ਦੇ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਸਭ ਤੋਂ ਪਹਿਲਾਂ ਸੈਰ-ਸਪਾਟੇ ਵਾਲੀਆਂ ਥਾਵਾਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਨ੍ਹਾਂ ਵਿਚ ਹੀ ਲੋਕਾਂ ਦੀ ਸਭ ਤੋਂ ਜ਼ਿਆਦਾ ਭੀੜ ਹੋ ਰਹੀ ਹੈ। ਐਤਵਾਰ ਸੁਖਨਾ ਝੀਲ ’ਤੇ ਪਾਬੰਦੀਆਂ ਲਾਈਆਂ ਗਈਆਂ ਸਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਜ਼ਬਰਦਸਤ ਹਾਦਸੇ ਦੌਰਾਨ ਕਾਰ ਦੇ ਉੱਡੇ ਪਰਖੱਚੇ, ਭਿਆਨਕ ਮੰਜ਼ਰ ਦੀ CCTV ਫੁਟੇਜ ਆਈ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੁਣ ਪੰਜਾਬ ਦੇ ਇਨ੍ਹਾਂ 2 ਜ਼ਿਲ੍ਹਿਆਂ 'ਚ 'ਓਮੀਕ੍ਰੋਨ' ਦੀ ਦਸਤਕ, 4 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ
NEXT STORY