ਮੋਹਾਲੀ (ਕੁਲਦੀਪ) : ਪੰਜਾਬ 'ਚ ਕੋਰੋਨਾ ਨੇ ਮੁੜ ਤੋਂ ਰਫ਼ਤਾਰ ਫੜ੍ਹ ਲਈ ਹੈ ਅਤੇ ਲਗਾਤਾਰ ਇਸ ਮਹਾਮਾਰੀ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਨਾਲ-ਨਾਲ ਮੋਹਾਲੀ ਜ਼ਿਲ੍ਹੇ 'ਚ ਵੀ ਨਾਈਟ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਇਹ ਕਰਫ਼ਿਊ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ
ਇਸ ਦੀ ਜਾਣਕਾਰੀ ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਅਤੇ ਲੋਕਾਂ ਦੀ ਇਸ ਪ੍ਰਤੀ ਲਾਪਰਵਾਹੀ ਨੂੰ ਦੇਖਦਿਆਂ ਇਹ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਕੋਰੋਨਾ ਨਿਯਮਾਂ ਦਾ ਪਾਲਣ ਨਹੀਂ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੁਲਸ ਨੇ ਵਿਆਹ ਦੇ ਮੰਡਪ 'ਚੋਂ ਚੁੱਕਿਆ 'ਲਾੜਾ', ਸਜ ਕੇ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤਾਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਸਕੇ ਭਰਾ ਨੇ ਰਿਸ਼ਤੇ ਨੂੰ ਦਾਗ਼ ਲਾਉਂਦਿਆਂ ਗਰਭਵਤੀ ਕੀਤੀ ਭੈਣ, ਪਤਾ ਲੱਗਣ 'ਤੇ ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 1309 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 18 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਸੂਬੇ 'ਚ 1,93,345 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 5996 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ ਬਾਰੇ ਦਿਓ ਆਪਣੀ ਰਾਏ
ਪਟਿਆਲਾ ਦੇ ਡੀ. ਐੱਸ. ਪੀ. ਖ਼ਿਲਾਫ਼ ਪੁਲਸ ਨੇ ਦਰਜ ਕੀਤਾ ਪਰਚਾ, ਜਾਣੋ ਕੀ ਹੈ ਪੂਰਾ ਮਾਮਲਾ
NEXT STORY