ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲੱਗੇਗਾ। ਦੱਸਣਯੋਗ ਹੈ ਕਿ ਪਹਿਲਾਂ ਪੰਜਾਬ ਦੇ ਜ਼ਿਲ੍ਹਿਆਂ 'ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਸਮਾਂ ਤੈਅ ਕੀਤਾ ਗਿਆ ਸੀ। ਹੁਣ ਪੰਜਾਬ ਦੇ ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੋਪੜ 'ਚ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਹੋਵੇਗਾ। ਕੈਪਟਨ ਵੱਲੋਂ ਦਿੱਤੇ ਗਏ ਇਹ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਪੀੜਤ 'ਸੁਖਬੀਰ ਬਾਦਲ' ਨੂੰ ਦਿੱਲੀ ਦੇ ਹਸਪਤਾਲ 'ਚ ਕੀਤਾ ਗਿਆ ਤਬਦੀਲ
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ 'ਚ ਸਖ਼ਤੀ ਕੀਤੀ ਜਾ ਸਕਦੀ ਹੈ ਕਿਉਂਕਿ ਕੋਰੋਨਾ ਹੁਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਸੂਬੇ 'ਚ ਕੋਵਿਡ ਮਾਮਲਿਆਂ ਦੀ ਗਿਣਤੀ ਵਧਣ ਅਤੇ ਰੋਜ਼ਾਨਾ ਪਾਜ਼ੇਟਿਵ ਕੇਸਾਂ ਦੀ ਦਰ 5 ਫ਼ੀਸਦੀ ਤੋਂ ਪਾਰ ਜਾਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਨੀਤੀ 'ਤੇ ਫਿਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਗਰਮਜੋਸ਼ੀ ਵਾਲੀ ਮੁਲਾਕਾਤ 'ਚ 'ਕੈਪਟਨ' ਨੇ 'ਸਿੱਧੂ' ਨੂੰ ਪਾਈ ਗਲਵੱਕੜੀ, ਖ਼ਤਮ ਹੋਈ ਕੋਲਡ ਵਾਰ
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2039 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ 35 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਸੂਬੇ 'ਚ 203049 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸਮੇਂ ਤੋਂ ਪਹਿਲਾਂ ਹੋਣਗੀਆਂ 'ਚੋਣਾਂ'! ਚਰਚਾ ਹਰ ਜ਼ੁਬਾਨ ’ਤੇ
ਬੀਤੇ ਦਿਨ ਸੂਬੇ 'ਚ ਕੁੱਲ 33792 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 2039 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਹੁੱਣ ਤੱਕ 5460889 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਨੋਟ : ਕੋਰੋਨਾ ਦੇ ਵੱਧਦੇ ਕਹਿਰ ਕਾਰਨ ਪੰਜਾਬ 'ਚ ਨਾਈਟ ਕਰਫ਼ਿਊ ਦਾ ਸਮਾਂ ਬਦਲਣ ਬਾਰੇ ਦਿਓ ਆਪਣੀ ਰਾਏ
ਪਤੀ ਦੀ ਮਰਜ਼ੀ ਬਗੈਰ ਗਰਭਪਾਤ ਕਰਵਾਉਣ ਵਾਲੀ ਪਤਨੀ ’ਤੇ ਕੇਸ ਦਰਜ
NEXT STORY