ਮਾਛੀਵਾੜਾ ਸਾਹਿਬ (ਟੱਕਰ) : ਪਿੰਡ ਭੱਟੀਆਂ ’ਚ ਨਿਹੰਗ ਸਿੰਘ ਅਤੇ ਉਸ ਦੇ ਸਾਥੀਆਂ ਨੇ ਦੋ ਪਰਵਾਸੀ ਮਜ਼ਦੂਰਾਂ ’ਤੇ ਤਲਵਾਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ। ਸਮਰਾਲਾ ਹਸਪਤਾਲ ’ਚ ਜੇਰੇ ਇਲਾਜ ਪਿੰਡ ਭੱਟੀਆਂ ਦੇ ਵਾਸੀ ਆਕਾਸ਼ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਕ੍ਰਿਕਟ ਖੇਡ ਰਿਹਾ ਸੀ ਕਿ ਅਚਾਨਕ 8 ਤੋਂ 10 ਵਿਅਕਤੀ ਉਸ ਕੋਲ ਆਏ, ਜਿਸ ’ਚੋਂ ਇਕ ਨੇ ਤਲਵਾਰ ਫੜੀ ਹੋਈ ਸੀ। ਇਹ ਦੇਖ ਕੇ ਉਹ ਡਰਦਿਆਂ ਇਕ ਘਰ ’ਚ ਵੜ ਗਿਆ , ਜਿੱਥੋਂ ਉਸ ਨੂੰ ਜ਼ਬਰਦਸਤੀ ਨਾਲ ਭੱਟੀਆਂ ਚੌਂਕ ਵਿਖੇ ਲੈ ਗਏ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦਿਆਂ ਤਲਵਾਰ ਨਾਲ ਹਮਲਾ ਵੀ ਕੀਤਾ। ਇਹ ਵਿਅਕਤੀ ਕਹਿ ਰਹੇ ਸਨ ਕਿ ਤੁਹਾਡਾ ਕੋਈ ਸਾਥੀ ਕੁੜੀ ਲੈ ਕੇ ਭੱਜਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਸੰਕਟ
ਦੂਜੇ ਜ਼ਖ਼ਮੀ ਰਾਕੇਸ਼ ਨੇ ਦੱਸਿਆ ਕਿ ਉਹ ਖੇਡ ਰਿਹਾ ਸੀ ਤਾਂ ਕਈ ਵਿਅਕਤੀ ਆਏ, ਜਿਨ੍ਹਾਂ ਨੇ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ। ਦੋਵਾਂ ਨੂੰ ਕੁੱਟਦੇ-ਕੁੱਟਦੇ ਉਹ ਅਢਿਆਣਾ ਚੌਂਕ ਲੈ ਆਏ। ਇਹ ਹਮਲਾਵਾਰ ਉਸ ਵਿਅਕਤੀ ਦੀ ਤਲਾਸ਼ ਕਰ ਰਹੇ ਸਨ, ਜੋ ਚਮਕੌਰ ਸਾਹਿਬ ਇਲਾਕੇ ’ਚੋਂ ਕੁੜੀ ਭਜਾ ਕੇ ਲਿਆਇਆ ਹੈ। ਇਸ ਦੌਰਾਨ ਕਿਸੇ ਨੇ ਮਾਛੀਵਾੜਾ ਸਾਹਿਬ ਪੁਲਸ ਨੂੰ ਸੂਚਿਤ ਕਰ ਦਿੱਤਾ ਕਿ ਕੁਝ ਲੋਕ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕਰ ਰਹੇ ਹਨ ਜਿਸ ’ਤੇ ਤੁਰੰਤ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਘੁੰਮਣ ਮੌਕੇ ’ਤੇ ਪੁੱਜੇ।
ਇਹ ਵੀ ਪੜ੍ਹੋ : ਕੇਂਦਰ ਨੇ ਪੰਜਾਬ ਨੂੰ ਲੈ ਕੇ ਜਾਰੀ ਕੀਤਾ ਅਲਰਟ, ਇਸ ਖ਼ਤਰਨਾਕ ਬਿਮਾਰੀ ਦੀ ਹੋਈ ਐਂਟਰੀ
ਥਾਣੇਦਾਰ ਹਰਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਖ਼ਮੀ ਹੋਏ 2 ਪਰਵਾਸੀ ਮਜ਼ਦੂਰਾਂ ਨੂੰ ਚੁੰਗਲ ’ਚੋਂ ਛੁਡਵਾਇਆ ਤੇ ਮੌਕੇ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਪੁਲਸ ਥਾਣਾ ਵਿਖੇ ਪੁੱਛਗਿੱਛ ਲਈ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹੋਏ ਪਰਵਾਸੀ ਮਜ਼ਦੂਰ ਸਮਰਾਲਾ ਹਸਪਤਾਲ ਵਿਖੇ ਜੇਰੇ ਇਲਾਜ ਹਨ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਚਮਕੌਰ ਸਾਹਿਬ ਇਲਾਕੇ ’ਚੋਂ ਕੋਈ ਕੁੜੀ ਭਜਾ ਕੇ ਲੈ ਗਿਆ ਸੀ ਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਏ ਬਿਨਾਂ ਕੁਝ ਵਿਅਕਤੀ ਕੁੜੀ ਭਜਾਉਣ ਵਾਲੇ ਦੀ ਤਲਾਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਜੋ ਵੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕ ਵੱਡੀ ਮੁਸੀਬਤ 'ਚ, ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੇ ਅਫ਼ਸਰਾਂ 'ਤੇ ਡਿੱਗੇਗੀ ਗਾਜ, ਐਕਸ਼ਨ ਮੋਡ 'ਚ ਜਲੰਧਰ ਦੇ ਮੇਅਰ ਵਿਨੀਤ ਧੀਰ, ਦਿੱਤੀ ਸਖ਼ਤ ਚਿਤਾਵਨੀ
NEXT STORY