ਪੱਟੀ (ਸੌਰਭ) : ਪੱਟੀ ਵਿਚ ਨਿਹੰਗਾਂ ਵਲੋਂ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਪੱਟੀ ਦੇ ਵਾਰਡ ਨੰਬਰ 6 ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਨਿਹੰਗ ਸਿੰਘਾਂ ਦਾ ਕੁਝ ਵਿਅਕਤੀਆਂ ਨਾਲ ਵਿਵਾਦ ਹੁੰਦਾ ਨਜ਼ਰ ਆ ਰਿਹਾ ਹੈ। ਨਿਹੰਗ ਸਿੰਘ ਇਕ ਘਰ ਦੇ ਅੰਦਰ ਦਾਖਲ ਹੁੰਦੇ ਹਨ ਅਤੇ ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਕਾਫੀ ਧੱਕਾਮੁੱਕੀ ਹੁੰਦੀ ਹੈ ਫਿਰ ਇਸ ਦੌਰਾਨ ਨਿਹੰਗ ਸਿੰਘਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਜਾਂਦਾ ਹੈ। ਮ੍ਰਿਤਕ ਦਾ ਪਛਾਣ ਸ਼ੰਮੀ ਕੁਮਾਰ ਪੁਰੀ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
ਵਿਦੇਸ਼ੀ ਧਰਤੀ 'ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ
NEXT STORY