ਮੰਡੀ ਗੋਬਿੰਦਗੜ੍ਹ (ਜਗਦੇਵ) : ਮੰਡੀ ਗੋਬਿੰਦਗੜ੍ਹ ਵਿਚ ਨਿਹੰਗ ਸਿੰਘ ਬਾਣੇ ਵਿਚ ਇਕ ਵਿਅਕਤੀ ਵੱਲੋਂ ਇਕ ਨੌਜਵਾਨ ਦੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ। ਤਲਵਾਰ ਨਾਲ ਹਮਲਾ ਕਰਨ ਕਾਰਣ ਨੌਜਵਾਨ ਦੇ ਦੋਵੇਂ ਹੱਥ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਉਸ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਤੋਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ, ਉਧਰ ਮੰਡੀ ਗੋਬਿੰਦਗੜ੍ਹ ਪੁਲਸ ਵੱਲੋਂ ਹਰਕਤ ਵਿਚ ਆਉਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ ! ਧੀ ਨੂੰ ਲੱਭਦਾ ਕਿਸੇ ਦੇ ਘਰ ਪਹੁੰਚਿਆ ਪਿਤਾ, ਮੰਜ਼ਰ ਦੇਖ ਉੱਡ ਗਏ ਹੋਸ਼
ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਹ ਨਿਹੰਗ ਸਿੰਘ ਸ਼ਹਿਰ ਦੇ ਨੌਜਵਾਨਾਂ 'ਤੇ ਨਸ਼ਾ ਕਰਨ ਦੇ ਦੋਸ਼ ਲਗਾ ਕੇ ਪਹਿਲਾਂ ਵੀ ਉਨ੍ਹਾਂ ਨਾਲ ਮਾੜਾ ਵਿਵਹਾਰ ਕਰਦਾ ਸੀ ਅਤੇ ਹੁਣ ਉਸ ਨੇ ਨੌਜਵਾਨ 'ਤੇ ਨੰਗੀ ਤਲਵਾਰ ਨਾਲ ਵਾਰ ਕਰਕੇ ਉਸ ਦਾ ਹੱਥ ਅਤੇ ਗੁੱਟ 'ਤੇ ਵੱਢ ਦਿੱਤਾ। ਨੌਜਵਾਨ ਦੀ ਹਾਲਤ ਗੰਭੀਰ ਹੈ। ਦੂਜੇ ਪਾਸੇ ਪੁਲਸ ਦਾ ਆਖਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਪੀੜਤ ਧਿਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀ ਬੱਸ 'ਚ ਪੈ ਗਿਆ ਭੜਥੂ, ਮੌਕੇ "ਤੇ ਹਾਲਾਤ ਦੇ ਸਵਾਰੀਆਂ ਦੇ ਸੁੱਕੇ ਸਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
NEXT STORY