ਚੰਡੀਗੜ੍ਹ : ਪਟਿਆਲਾ ਦੀ ਸਨੌਰ ਸਥਿਤ ਸਬਜ਼ੀ ਮੰਡੀ ਵਿਚ ਐਤਵਾਰ ਸਵੇਰੇ ਨਿਹੰਗ ਸਿੰਘਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਹੋਏ ਖੂਨੀ ਟਕਰਾਅ ਵਿਚ ਨਿਹੰਗਾਂ ਨੇ ਇਕ ਏ. ਐੱਸ. ਆਈ. ਦਾ ਗੁੱਟ ਵੱਢ ਦਿੱਤਾ। ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਪੀ. ਜੀ. ਆਈ. ਦੇ ਚੋਟੀ ਦੇ ਸਰਜਨ ਨਾਲ ਹੋਈ ਹੈ ਜੋ ਕਿ ਜ਼ਖਮੀ ਏ. ਐੱਸ. ਆਈ. ਦਾ ਇਲਾਜ ਕਰਨਗੇ। ਡੀ. ਜੀ. ਪੀ. ਨੇ ਕਿਹਾ ਕਿ ਪੀ. ਜੀ. ਆਈ. ਵਲੋਂ ਪੂਰਾ ਸਹਿਯੋਗ ਦੇਣ ਦੀ ਗੱਲ ਆਖੀ ਗਈ ਹੈ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਨਿਹੰਗਾਂ ਦੇ ਗਰੁੱਪ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚਰਚਾ ''ਚ ਕੈਪਟਨ, ਪੀ. ਐੱਮ. ਨੂੰ ਕਿਹਾ 30 ਜੂਨ ਤਕ ਸਿੱਖਿਅਕ ਅਦਾਰੇ ਬੰਦ, ਫਿਰ ਫੈਸਲਾ ਕੀਤਾ ਰੱਦ
ਦੱਸਣਯੋਗ ਹੈ ਕਿ ਨਿਹੰਗ ਸਿੰਘਾਂ ਦੇ ਹਮਲੇ ਵਿਚ ਜ਼ਖਮੀ ਹੋਏ ਉਕਤ ਮੁਲਾਜ਼ਮ ਨੂੰ ਪਹਿਲਾਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਫਿਰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਿਹੰਗ ਸਿੰਘਾਂ ਨੇ ਬਲਬੇੜਾ ਕੋਲ ਗੁਰਦੁਆਰਾ ਖਿਚੜੀ ਸਾਹਿਬ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਹੰਗ ਸਿੰਘਾਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਿਹੰਗ ਸਿੰਘਾਂ ਵਲੋਂ ਪੁਲਸ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ASI ਦਾ ਵੱਢਿਆ ਹੱਥ (ਵੀਡੀਓ)
ਜਲੰਧਰ: ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਕਾਂਗਰਸੀ ਆਗੂਆਂ 'ਚ ਖੌਫ
NEXT STORY