ਚੰਡੀਗ਼ੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਿੱਜੀ ਚੈਨਲ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣੀ ਅਗਲੀ ਰਾਜਨੀਤਿਕ ਚਾਲ ਬਾਰੇ ਦੁਵਿਧਾ ਨੂੰ ਖ਼ਤਮ ਕਰਦਿਆਂ ਕਿਹਾ ਕਿ ਉਹ ਆਪਣੀ ਰਾਜਨੀਤਿਕ ਪਾਰਟੀ ਬਣਾਉਣਗੇ, ਜਿਸ ਨਾਲ ਭਾਜਪਾ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਦੀ ਸੰਭਾਵਨਾ ਹੈ। ਇਸ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵੀ ਉਨ੍ਹਾਂ ਨੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਿਹਾ ਕਿਸਾਨ ਅੰਦਲੋਨ ਜਲਦੀ ਇਕ ਮਤੇ ਵੱਲ ਵੱਧ ਰਿਹਾ ਹੈ, ਜਿਸ ਨਾਲ ਸਰਕਾਰ ਆਪਣੇ ਨੁਮਾਇੰਦਿਆਂ ਨਾਲ ਗੱਲਬਾਤ ਕਰੇਗੀ ਤੇ ਖੇਤੀ ਕਾਨੂੰਨਾਂ ਦੇ ਜਲਦ ਹੱਲ ਹੋਣ ਦਾ ਵੀ ਇਸ਼ਾਰਾ ਕੀਤਾ ਹੈ।
ਇਹ ਵੀ ਪੜ੍ਹੋ : ਲਖਬੀਰ ਸਿੰਘ ਹੱਤਿਆਕਾਂਡ ਮਾਮਲਾ: ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ
ਸਿੰਘੂ ਹੱਤਿਆਕਾਂਡ ਮਾਮਲੇ ’ਤੇ ਬੋਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਰਨਤਾਰਨ ਦੇ ਇਕ ਦਲਿਤ ਵਿਅਕਤੀ ਦੀ ਦਿੱਲੀ ਅਤੇ ਹਰਿਆਣਾ ਦੇ ਵਿਚਕਾਰ ਸਿੰਘ ਸਰਹੱਦ ’ਤੇ ਕਥਿਤ ਤੌਰ ’ਤੇ ਨਿਹੰਗਾਂ ਵਲੋਂ ਕੁੱਟਮਾਰ ਕੀਤੀ ਗਈ ਜੋ ਕਿ ਇਕ ਭਿਆਨਕ ਤ੍ਰਾਸਦੀ ਸੀ। ਉਨ੍ਹਾਂ ਕਿਹਾ ਕਿ ਮੈਂ ਨਹੀਂ ਮੰਨਦਾ ਕਿ ਉਹ ਬੇਅਦਬੀ ਕਰ ਰਿਹਾ ਸੀ, ਕਿਉਂਕਿ ਬਹੁਤ ਸਾਰੇ ਲੋਕ ਸਨ। ਜਿਸ ਵਿਅਕਤੀ ਨੇ ਅਜਿਹਾ ਕੀਤਾ ਉਸ ਨੂੰ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ਦੇ ਦਿਮਾਗ ’ਚ ਇਹ ਗੱਲ ਅੜੀ ਹੋਈ ਸੀ ਕਿ ਉਹ ਬੇਅਦਬੀ ਕਰਨ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਵਿਅਕਤੀ ਨਸ਼ੇ ’ਚ ਹੋ ਸਕਦਾ ਪਰ ਬੇਅਦਬੀ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ : ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 4 ਬੱਚਿਆਂ ਦਾ ਸੀ ਪਿਓ
ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਕਦਮ ਸੂਬੇ ਦੀ ਆਰਥਿਕ ਨੂੰ ਢਾਹ ਲਾਵੇਗਾ : ਰਾਣਾ ਗੁਰਜੀਤ
NEXT STORY