ਲੁਧਿਆਣਾ (ਰਾਜ) : ਇੱਥੇ ਨਿਹੰਗ ਸਿੰਘ ਕਤਲ ਕੇਸ ’ਚ ਪੁਲਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਪ੍ਰਿੰਸ ਅਤੇ ਉਸ ਦਾ ਦੋਸਤ ਅੰਕਿਤ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਕਤਲ ’ਚ ਵਰਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਸ ਨੇ ਪਰਿਵਾਰ ਹਵਾਲੇ ਕਰ ਦਿੱਤੀ। ਜੇ. ਸੀ. ਪੀ. ਜਸਕਰਨਜੀਤ ਸਿੰਘ ਤੇਜਾ ਅਤੇ ਏ. ਸੀ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਦੇਵ ਸਿੰਘ ਉਰਫ਼ ਜੱਸਾ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਨੂੰ ਜਦੋਂ ਉਹ ਆਪਣੀ ਧੀ ਦੀ ਦਵਾਈ ਲੈਣ ਗਿਆ ਹੋਇਆ ਸੀ ਤਾਂ ਉਸ ਨੂੰ ਕਾਲ ਆਈ ਸੀ ਕਿ ਉਸ ਦੇ ਪੁੱਤ ’ਤੇ ਕੋਈ ਹਮਲਾ ਕਰ ਗਿਆ ਹੈ।
ਇਹ ਵੀ ਪੜ੍ਹੋ : 'ਡਾਕੂ ਹਸੀਨਾ' ਕਰਵਾ ਚੁੱਕੀ ਹੈ 3 ਵਿਆਹ, ਗੁਆਂਢੀਆਂ ਨੇ ਦੱਸੀ ਹੁਣ ਤੱਕ ਦੀ ਸਾਰੀ ਕਹਾਣੀ
ਜਦੋਂ ਉਹ ਮੌਕੇ ’ਤੇ ਪੁੱਜਾ ਤਾਂ ਉਸ ਦੇ ਪੁੱਤ ਦੇ ਸਿਰ ’ਚੋਂ ਖੂਨ ਨਿਕਲ ਰਿਹਾ ਸੀ ਅਤੇ ਉਹ ਖੂਨ ਨਾਲ ਲਥਪਥ ਗਲੀ ’ਚ ਡਿੱਗਿਆ ਪਿਆ ਸੀ। ਉਸ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ ਏ. ਸੀ. ਪੀ. ਅਤੇ ਪੁਲਸ ਟੀਮ ਮੌਕੇ ’ਤੇ ਪੁੱਜ ਗਈ। ਜਾਂਚ ਦੌਰਾਨ ਪੁਲਸ ਨੂੰ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਵੀ ਮਿਲੀ, ਜਿਸ ’ਚ ਮੁਲਜ਼ਮ ਆਉਂਦੇ-ਜਾਂਦੇ ਨਜ਼ਰ ਆ ਰਹੇ ਸਨ। ਫਿਰ ਪੁਲਸ ਨੇ ਪ੍ਰਿੰਸ ਅਤੇ ਅੰਕਿਤ ਨੂੰ ਫੜ੍ਹ ਲਿਆ। ਮੁਲਜ਼ਮਾਂ ਤੋਂ ਹੋਈ ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਮੁਲਜ਼ਮ ਪ੍ਰਿੰਸ ਮ੍ਰਿਤਕ ਦੀ ਭੈਣ ’ਤੇ ਗਲਤ ਨਜ਼ਰ ਰੱਖਦਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ਲੁੱਟ ਮਾਮਲਾ : 'ਡਾਕੂ ਹਸੀਨਾ' ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ, ਹਰ ਕੋਈ ਰਹਿ ਜਾਵੇਗਾ ਹੈਰਾਨ
ਜਦੋਂ ਬਲਦੇਵ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ 2 ਦਿਨ ਪਹਿਲਾਂ ਪ੍ਰਿੰਸ ਨੂੰ ਸਮਝਾਇਆ ਵੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ’ਚ ਤਕਰਾਰ ਵੀ ਹੋਈ ਸੀ। ਇਸੇ ਗੱਲ ਦੀ ਰੰਜਿਸ਼ ਪ੍ਰਿੰਸ ਰੱਖਣ ਲੱਗਾ ਸੀ। ਇਸ ਲਈ ਵੀਰਵਾਰ ਰਾਤ ਉਸ ਨੇ ਮੌਕਾ ਦੇਖ ਕੇ ਆਪਣੇ ਦੋਸਤ ਨਾਲ ਮਿਲ ਕੇ ਬਲਦੇਵ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹੁਣ ਪੁਲਸ ਮੁਲਜ਼ਮਾਂ ਤੋਂ ਅਗਲੀ ਪੁੱਛਗਿੱਛ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਖਾਂ 'ਚ ਹਸੀਨ ਸੁਫ਼ਨੇ ਲੈ ਕੇ 9 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਗੱਭਰੂ ਦੀ ਮੌਤ
NEXT STORY