ਲੁਧਿਆਣਾ : ਲੁਧਿਆਣਾ ਵਿਚ ਵੀਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਇਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬਾਅਦ ਵਿਚ ਨੌਜਵਾਨ ਲਲਕਾਰੇ ਮਾਰਦੇ ਹੋਏ ਫਰਾਰ ਹੋ ਗਏ। ਨਿਹੰਗ ਦੀ ਲਾਸ਼ ਸੜਕ ’ਤੇ ਹੀ ਖੂਨ ਨਾਲ ਲਥਪਥ ਪਈ ਰਹੀ। ਇਸ ਦਰਮਿਆਨ ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਨਿਹੰਗ ਬਲਦੇਵ ਸਿੰਘ ਡਰਾਇਵਰੀ ਦਾ ਕੰਮ ਕਰਦਾ ਸੀ। ਵੀਰਵਾਰ ਰਾਤ ਉਹ ਕੰਮ ਤੋਂ ਵਾਪਸ ਆ ਕੇ ਡਾਕਟਰ ਤੋਂ ਦਵਾਈ ਲੈਣ ਲਈ ਜਾ ਰਿਹਾ ਸੀ। ਸੂਆ ਰੋਡ ’ਤੇ ਡਾਬਾ ਪੁਲਸ ਸਟੇਸ਼ਨ ਕੋਲ ਨੌਜਵਾਨਾਂ ਨੇ ਸਿਰ ਅਤੇ ਮੱਥੇ ’ਤੇ ਉਸ ਦੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ। ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ
ਛਬੀਲ ਦੌਰਾਨ ਹੋਈ ਸੀ ਤੂੰ-ਤੂੰ ਮੈਂ-ਮੈਂ
ਮ੍ਰਿਤਕ ਬਲਦੇਵ ਸਿੰਘ ਅਤੇ ਉਸ ਦੇ ਸਾਥੀਆਂ ਨੇ ਮਿਲ ਕੇ ਬੁੱਧਵਾਰ ਨੂੰ ਛਬੀਲ ਲਗਾਈ ਸੀ। ਇਸ ਦੌਰਾਨ ਨੌਜਵਾਨਾਂ ਨਾਲ ਬਲਦੇਵ ਸਿੰਘ ਦੀ ਕਿਸੇ ਗੱਲ ਨੂੰ ਲੈ ਕੇ ਤੂੰ-ਤੂੰ ਮੈਂ-ਮੈਂ ਹੋ ਗਈ। ਬਲਦੇਵ ਦੀ ਉਨ੍ਹਾਂ ਨੌਜਵਾਨਾਂ ਨਾਲ ਝੜਪ ਵੀ ਹੋਈ ਸੀ। ਪਰਿਵਾਰ ਨੂੰ ਸ਼ੱਕ ਹੈ ਕਿ ਇਸੇ ਰੰਜਿਸ਼ ਵਿਚ ਉਨ੍ਹਾਂ ਨੌਜਵਾਨਾਂ ਨੇ ਬਲਦੇਵ ਦਾ ਕਤਲ ਕੀਤਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਇਲਾਕੇ ਵਿਚ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਪੁਲਸ ਨੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਉਹ ਜੇਲ੍ਹ ਤੋਂ ਬਾਹਰ ਆ ਗਏ ਸਨ।
ਇਹ ਵੀ ਪੜ੍ਹੋ : ਸਾਲ ਪਹਿਲਾਂ ਹੋਈ ਕੁੜਮਾਈ ਤੋਂ ਮੰਗੇਤਰ ਨੇ ਪੈਰ ਖਿੱਚੇ ਪਛਾਂਹ, ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਕੀ ਕਹਿਣਾ ਹੈ ਪਲਸ ਦਾ
ਉਧਰ ਏ. ਸੀ. ਪੀ. ਗੁਰਪ੍ਰੀਤ ਸਿੰਘ ਨੇ ਘਟਨਾ ਸਥਾਨ ’ਤੇ ਪਹੁੰਚੇ ਕੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ। ਵਾਰਦਾਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਐੱਸ. ਜੀ. ਪੀ. ਸੀ. ਪ੍ਰਧਾਨ ਦੀਆਂ ਵੱਡੀਆਂ ਗੱਲਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਨਸ਼ਾ ਸਪਲਾਈ ਕਰਨ ਜਾ ਰਹੀ ਔਰਤ ਤਸਕਰ ਕਾਬੂ
NEXT STORY