ਭਵਾਨੀਗੜ੍ਹ (ਕਾਂਸਲ): ਪਿੰਡ ਖਨਾਲ ਵਿਖੇ ਫਰਿੱਜ ਰਿਪੇਅਰ ਦੀ ਦੁਕਾਨ ਕਰਦੇ ਇਕ ਦਲਿਤ ਵਰਗ ਨਾਲ ਸਬੰਧਤ ਨੌਜਵਾਨ ਦਾ ਇਕ ਨਿਹੰਗ ਸਿੰਘ ਵੱਲੋਂ ਕਿਰਪਾਨ ਨਾਲ ਵਾਰ ਕਰਕੇ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਬੇਹੱਦ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਭੱਟੀਵਾਲ ਕਲ੍ਹਾਂ ਦੇ ਸਰਪੰਚ ਜਸਕਰਨ ਸਿੰਘ ਲੈਂਪੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਗੁਰਦਰਸ਼ਨ ਸਿੰਘ ਹੈਪੀ ਉਮਰ ਕਰੀਬ 26 ਸਾਲ ਪੁੱਤਰ ਸਤਗੁਰ ਸਿੰਘ ਪਿੰਡ ਖ਼ਨਾਲ ਕਲ੍ਹਾਂ ਵਿਖੇ ਫਰਿੱਜ, ਵਾਸ਼ਿੰਗ ਮਸ਼ੀਨਾਂ ਆਦਿ ਰਿਪੇਅਰਿੰਗ ਕਰਨ ਦਾ ਕੰਮ ਕਰਦਾ ਸੀ। ਬੀਤੇ ਕੱਲ ਦੇਰ ਸ਼ਾਮ ਜਦੋਂ ਉਹ ਆਪਣੀ ਦੁਕਾਨ ਅੰਦਰ ਫਰਿੱਜ ਰਿਪੇਅਰ ਕਰ ਰਿਹਾ ਸੀ ਤਾਂ ਪਿੰਡ ਖ਼ਨਾਲ ਕਲ੍ਹਾਂ ਦੇ ਇਕ ਨਿਹੰਗ ਸਿੰਘ ਜਸਵੀਰ ਸਿੰਘ ਉਰਫ ਬਿੱਟੂ ਪੁੱਤਰ ਜਰਨੈਲ ਸਿੰਘ ਨੇ ਬਹੁਤ ਹੀ ਬੇਰਹਿਮੀ ਨਾਲ ਪਿਛੋਂ ਉਸ ਉੱਪਰ ਆਪਣੀ ਕਿਰਪਾਨ ਨਾਲ ਕਈ ਵਾਰ ਕਰਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਤੇ ਪਿੰਡ ਵਾਸੀਆਂ ਦਾ ਇਕੱਠ ਹੁੰਦਾ ਦੇਖ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਰੂਪ ’ਚ ਜ਼ਖਮੀ ਹੋਏ ਗੁਰਦਰਸ਼ਨ ਸਿੰਘ ਨੂੰ ਇਲਾਜ ਲਈ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮਿਕਾ ਦੇ ਪਤੀ ਦਾ ਕਤਲ ਕਰਨ ਜਾ ਰਿਹਾ ਸੀ ਆਸ਼ਿਕ! ਰਾਹ 'ਚ ਉਹ ਹੋਇਆ ਜੋ ਕਿਸੇ ਨੇ ਨਹੀਂ ਸੀ ਸੋਚਿਆ
ਸਰਪੰਚ ਜਸਕਰਨ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਜਸਵੀਰ ਸਿੰਘ ਉਰਫ ਬਿੱਟੂ ਪੁੱਤਰ ਜਰਨੈਲ ਸਿੰਘ ਵੱਲੋਂ ਕਈ ਦਿਨ ਪਹਿਲਾਂ ਗੁਰਦਰਸ਼ਨ ਸਿੰਘ ਨੂੰ ਉਸ ਦਾ ਫਰਿੱਜ ਰਿਪੇਅਰ ਕਰਨ ਲਈ ਕਿਹਾ ਸੀ, ਪਰ ਉਸ ਕੋਲ ਸਮਾਂ ਨਾ ਹੋਣ ਕਾਰਨ ਗੁਰਦਰਸ਼ਨ ਸਿੰਘ ਨੇ ਉਸ ਨੂੰ ਫਰਿੱਜ ਰਿਪੇਅਰ ਕਰਨ ਤੋਂ ਜਵਾਬ ਦੇ ਦਿੱਤਾ ਸੀ। ਇਸ ਤੋਂ ਬਾਅਦ ਉਕਤ ਵੱਲੋਂ ਗੁਰਦਰਸ਼ਨ ਸਿੰਘ ਨੂੰ ਦੁਕਾਨ ਖਾਲੀ ਕਰਵਾਉਣ, ਪਿੰਡੋਂ ਕੱਢ ਦੇਣ ’ਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਵੀ ਦਿੱਤੀਆਂ। ਇਸੇ ਖੁੰਦਕ ਦੇ ਚਲਦਿਆਂ ਬੀਤੀ ਸ਼ਾਮ ਉਕਤ ਨਿਹੰਗ ਸਿੰਘ ਨੇ ਗੁਰਦਰਸ਼ਨ ਸਿੰਘ ਨੂੰ ਬਹੁਤ ਹੀ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! ਛੇਤੀ ਕਰ ਲਓ ਇਹ ਕੰਮ
ਇਸ ਸਬੰਧੀ ਦਿੜਬਾ ਥਾਣੇ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਗੁਰਦਰਸ਼ਨ ਸਿੰਘ ਦੇ ਪਿਤਾ ਸਤਗੁਰ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਨਿਹੰਗ ਸਿੰਘ ਜਸਵੀਰ ਸਿੰਘ ਉਰਫ ਬਿੱਟੂ ਪੁੱਤਰ ਜਰਨੈਲ ਸਿੰਘ ਵਾਸੀ ਖ਼ਨਾਲ ਕਲ੍ਹਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
4 ਸਾਲ ਦੀ ਦੇਰੀ ਨਾਲ GMCH ਦਾ ਐਮਰਜੈਂਸੀ ਟਰਾਮਾ ਸੈਂਟਰ ਦਸੰਬਰ 'ਚ ਹੋਵੇਗਾ ਸ਼ੁਰੂ
NEXT STORY