ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਨਿਹੰਗਾਂ ਦੇ ਬਾਣੇ 'ਚ ਆਏ ਕੁਝ ਵਿਅਕਤੀਆਂ ਨੇ ਘਿਓ ਮੰਡੀ ਵਾਲਮੀਕਿ ਮੰਦਰ ਦੇ ਦੁਕਾਨਦਾਰਾਂ 'ਤੇ ਹਮਲਾ ਕਰ ਦਿੱਤਾ। ਦੁਕਾਨਾਂ ਦਾ ਕਹਿਣਾ ਹੈ ਕਿ ਉਕਤ ਲੋਕ ਦੁਕਾਨ ਦਾ ਸਾਮਾਨ ਤੇ ਨਕਦੀ ਵੀ ਲੁੱਟ ਕੇ ਫ਼ਰਾਰ ਹੋ ਗਏ। ਜਿਸਦੇ ਚੱਲਦੇ ਵਾਲਮੀਕਿ ਸਮਾਜ ਤੇ ਹੋਰ ਜਥੇਬੰਦੀਆਂ ਵੱਲੋਂ ਘਿਓ ਮੰਡੀ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਧਰ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਧਰਨਾਕਾਰੀਆਂ ਨੂੰ ਅਪੀਲ ਕੀਤੀ ਤੇ ਧਰਨਾ ਉਠਾਇਆ ਗਿਆ।
ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ
ਇਸ ਮੌਕੇ ਵਾਲਮੀਕਿ ਸਮਾਜ ਦੇ ਆਗੂ ਅਮਰ ਮੂਲ ਨਿਵਾਸੀ ਨੇ ਮੀਡੀਆ ਨੂੰ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੁਝ ਲੋਕ ਨਿਹੰਗਾਂ ਦੇ ਬਾਣੇ ਵਿਚ ਆਏ, ਜਿਨਾਂ ਵੱਲੋਂ ਵਾਲਮੀਕਿ ਮੰਦਰ ਦੇ ਦੁਕਾਨਦਾਰਾਂ 'ਤੇ ਹਮਲਾ ਕੀਤਾ ਗਿਆ ਅਤੇ ਉਨ੍ਹਾਂ ਦਾ ਸਾਮਾਨ ਅਤੇ ਦੁਕਾਨ ਅੰਦਰੋਂ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਿਸ ਦੇ ਚੱਲਦੇ ਅੱਜ ਅਸੀਂ ਇਕੱਠੇ ਹੋ ਕੇ ਘਿਓ ਮੰਡੀ ਦੇ ਬਾਹਰ ਧਰਨਾ ਲਗਾਇਆ ਸੀ ਪਰ ਪੁਲਸ ਪ੍ਰਸ਼ਾਸਨ ਵੱਲੋਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿਚ ਭੇਜਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਪੁਲਸ ਦੀ ਤਾਰੀਫ ਕਰਦੇ ਹਾਂ ਜਿਨ੍ਹਾਂ ਵੱਲੋਂ ਜਲਦ ਹੀ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤੇ ਦੁਕਾਨਦਾਰਾਂ ਨੂੰ ਧਮਕਾ ਕੇ ਉਹਨਾਂ ਦਾ ਸਮਾਨ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਅੱਗੇ ਅਪੀਲ ਕਰਦੇ ਹਾਂ ਕਿ ਅਜਿਹੇ ਬੰਦਿਆਂ ਖ਼ਿਲਾਫ਼ ਕਾਰਵਾਈ ਕਰਕੇ ਨੱਥ ਪਾਈ ਜਾਵੇ ਤਾਂ ਜੋ ਮਾੜੇ ਅਨਸਰ ਸਮਾਜ ਵਿੱਚ ਸਿਰ ਨਾਲ ਚੁੱਕ ਸਕਣ ਅਤੇ ਨਾ ਹੀ ਪੰਜਾਬ ਦਾ ਮਾਹੌਲ ਖਰਾਬ ਕਰ ਸਕਣ।
ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਜ਼ਿਲਕਾ ਜ਼ਿਲ੍ਹੇ ’ਚ ਲਾਏ ਜਾਣਗੇ 10 ਲੱਖ ਨਵੇਂ ਪੌਦੇ : ਡਾ. ਸੇਨੂੰ ਦੁੱਗਲ
NEXT STORY