ਫਰੀਦਕੋਟ (ਜਗਤਾਰ) : ਕੋਟਕਪੂਰਾ ਸ਼ਹਿਰ 'ਚ ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਦੇ ਪ੍ਰਬੰਧ ਨੂੰ ਲੈ ਨਿਹੰਗ ਸਿੰਘਾਂ ਦੀਆਂ ਦੋ ਜੱਥੇਬੰਦੀਆਂ ਆਹਮੋ-ਸਾਹਮਣੇ ਹੋ ਗਈਆਂ। ਇਸ ਨੂੰ ਲੈ ਕੇ ਵਿਵਾਦ ਕਾਫ਼ੀ ਵੱਧ ਗਿਆ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾ ਰਹੇ ਸੇਵਾਦਾਰ ਕੁਲਵੰਤ ਸਿੰਘ ਦੇ ਪਰਿਵਾਰ ਅਤੇ ਹੋਰ ਸੰਗਤਾਂ ਦਾ ਕਹਿਣਾ ਹੈ ਕਿ ਇਸ ਗੁਰਦੁਆਰਾ ਸਾਹਿਬ ਦੀ ਪ੍ਰਾਪਰਟੀ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕਥਿਤ ਆਪੋ ਬਣੇ ਨਿਹੰਗ ਸਿੰਘ ਮੁਖੀ ਬਲਵੀਰ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਾਪਰਟੀ ਦੇ ਦਸਤਾਵੇਜ਼ਾਂ 'ਚ ਛੇੜਛਾੜ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਬਲਵੀਰ ਸਿੰਘ ਗੁਰਦੁਆਰਾ ਸਾਹਿਬ ਦੀ ਪ੍ਰਾਪਰਟੀ 'ਤੇ ਕਾਬਜ਼ ਹੋਣਾ ਚਾਹੁੰਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾ ਰਹੇ ਬਾਬਾ ਕੁਲਵੰਤ ਸਿੰਘ ਦੇ ਬੇਟੇ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਨੂੰ ਇਸ ਗੁਰੂਘਰ ਦੀ ਸਾਂਭ-ਸੰਭਾਲ ਅਤੇ ਸੇਵਾ ਦੀ ਜ਼ਿੰਮੇਵਾਰੀ ਨਿਹੰਗ ਸਿੰਘ ਮੁਖੀ ਬਾਬਾ ਸੰਤਾ ਸਿੰਘ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਆਪੋ ਬਣੇ ਨਿਹੰਗ ਸਿੰਘ ਮੁਖੀ ਬਲਵੀਰ ਸਿੰਘ ਵੱਲੋਂ ਪਹਿਲਾਂ ਉਨ੍ਹਾਂ ਦੇ ਪਿਤਾ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕਰਵਾਇਆ ਗਿਆ ਅਤੇ ਹੁਣ ਉਸ ਵੱਲੋਂ ਗੁਰਦੁਆਰਾ ਸਾਹਿਬ ਦੀ ਜਾਇਦਾਦ ਦੇ ਰਿਕਾਰਡ ਵਿਚ ਛੇੜ-ਛਾੜ ਕਰ ਕੇ ਅਤੇ ਝੂਠੀ ਵਸੀਅਤ ਬਣਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਗੁਹਾਰ ਲਗਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ 'ਤੇ ਕਿਸੇ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਣਾ ਚਾਹੀਦਾ।
ਫਿਰੋਜ਼ਪੁਰ: ਸਕੂਲੀ ਬੱਚਿਆਂ ਨੂੰ ਲਿਜਾ ਰਿਹੈ ਆਟੋ ਰਿਕਸ਼ੇ ’ਤੇ ਚੜ੍ਹੀ ਟਰਾਲੀ, ਹਾਦਸੇ ’ਚ ਵਾਲ-ਵਾਲ ਬਚੇ ਬੱਚੇ
NEXT STORY