ਪਟਿਆਲਾ (ਬਲਜਿੰਦਰ) : ਪਟਿਆਲਾ ਦੀ ਇਕ ਅਦਾਲਤ ’ਚ ਇਕ ਨਿਹੰਗ ਸਿੰਘ ਵੱਲੋਂ ਮਹਿਲਾ ਜੱਜ ’ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਪਰ ਸਟਾਫ਼ ਦੀ ਮੁਸਤੈਦੀ ਕਾਰਨ ਬਚਾਅ ਹੋ ਗਿਆ। ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਮੌਕੇ ’ਤੇ ਨਿਹੰਗ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਦੇਖਿਓ ਕਿਤੇ ਤੁਹਾਡਾ ਵੀ...
ਮਿਲੀ ਜਾਣਕਾਰੀ ਮੁਤਾਬਕ ਮਹਿਲਾ ਜੱਜ ਰੋਜ਼ਾਨਾ ਦੀ ਤਰ੍ਹਾਂ ਕੇਸਾਂ ਦੀ ਸੁਣਵਾਈ ਕਰ ਰਹੇ ਸਨ। ਇਸ ਦੌਰਾਨ ਇਕ ਨਿਹੰਗ ਸਿੰਘ ਅੰਦਰ ਦਾਖ਼ਲ ਹੋ ਗਿਆ। ਉਸ ਨੇ ਕਿਰਪਾਲ ਕੱਢੀ ਅਤੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ
ਕਿਰਪਾਨ ਕੱਢ ਕੇ ਉਸ ਨੇ ਮਹਿਲਾ ਜੱਜ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਸਟਾਫ਼ ਨੇ ਉਸ ਨੂੰ ਕਾਬੂ ਕਰ ਲਿਆ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਹੰਗ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਅਜਿਹਾ ਕਿਉਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
NEXT STORY