ਮਾਨਸਾ (ਸੰਦੀਪ ਮਿੱਤਲ) : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੀ. ਜੀ. ਆਈ. ਚੰਡੀਗੜ੍ਹ ਲਿਜਾਣ ਦੇ ਮਾਮਲੇ 'ਚ ਕੁਝ ਨਿਹੰਗ ਸਿੰਘਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਨਿਹੰਗ ਸਿੰਘਾਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਸਿਵਲ ਹਸਪਤਾਲ ਨਹੀਂ ਪਹੁੰਚਦੇ, ਉਦੋਂ ਤੱਕ ਉਹ ਮ੍ਰਿਤਕ ਦੇਹ ਨੂੰ ਹਸਪਤਾਲ ਵਿੱਚੋਂ ਚੁੱਕਣ ਨਹੀਂ ਦੇਣਗੇ।
ਇਹ ਵੀ ਪੜ੍ਹੋ : ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ ਪਾਬੰਦੀ, ਤਿਉਹਾਰਾਂ 'ਚ ਮਚੀ ਹਾਹਾਕਾਰ
ਇਸ ਵਿਰੋਧ ਕਾਰਨ ਮ੍ਰਿਤਕ ਦੇਹ ਨੂੰ ਪੀ. ਜੀ. ਆਈ. ਚੰਡੀਗੜ੍ਹ ਲਿਜਾਣ ਦੀ ਪ੍ਰਕਿਰਿਆ ਨੂੰ ਲੈ ਕੇ ਸਥਿਤੀ ਬਣੀ ਹੋਈ ਹੈ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਪਰਿਵਾਰ ਦੀ ਮੌਜੂਦਗੀ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
ਇਸ ਘਟਨਾਕ੍ਰਮ ਕਾਰਨ ਸਿਵਲ ਹਸਪਤਾਲ 'ਚ ਮੌਜੂਦ ਲੋਕਾਂ ਦੀ ਨਜ਼ਰ ਹੁਣ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੇ ਪਹੁੰਚਣ ਅਤੇ ਅਗਲੇ ਫ਼ੈਸਲੇ ’ਤੇ ਟਿਕੀ ਹੋਈ ਹੈ। ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀ. ਜੀ. ਆਈ. 'ਚ ਕਰਵਾਇਆ ਜਾਣਾ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪਰਿਵਾਰ ਪਰਵਿੰਦਰ ਝੋਟਾ ਦੇ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਠਾਨਕੋਟ ਕੈਂਟ ਦੇ ਸੁੰਦਰ ਨਗਰ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
NEXT STORY